03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਪਿੰਡ ਚੱਬੇਵਾਲ ਦੀ ਦਾਣਾ ਮੰਡੀ ਦਾ ਦੌਰਾ ਕਰ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਪਿੰਡ ਚੱਬੇਵਾਲ ਦੀ ਦਾਣਾ ਮੰਡੀ ਦਾ ਦੌਰਾ ਕਰ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪਿੰਡ ਮੁੱਘੋਵਾਲ ਦੇ ਕਿਸਾਨ ਸਤਵੀਰ ਸਿੰਘ ਦੀ ਫ਼ਸਲ ਦੀ ਬੋਲੀ ਲਗਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਤਵੀਰ ਸਿੰਘ ਦਾ ਆਪਣੇ ਹੱਥੀਂ ਮੂੰਹ ਮਿੱਠਾ ਕਰਵਾਇਆ ਅਤੇ ਮੰਡੀ ਵਿਚ ਹਾਜ਼ਰ ਸਮੂਹ ਕਿਸਾਨਾਂ, ਆੜ੍ਹਤੀਆਂ ਤੇ ਹੋਰਨਾਂ ਨੂੰ ਵੀ ਮਿਠਾਈ ਵੰਡੀ ਗਈ। ਮੰਡੀ ਵਿਚ ਫ਼ਸਲ ਲੈ ਕੇ ਪੁੱਜੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਲੋਂ ਲਿਆਂਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਮੰਡੀ ਵਿਚ ਪੀਣ ਵਾਲੇ ਪਾਣੀ ਤੇ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਤੇ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ, ਕਿਸਾਨ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਪਿਛਲੀ ਖ਼ਬਰ ‘ ਆਪ’ ਦੇ ਰਾਜ ’ਚ ਗੜ੍ਹਸ਼ੰਕਰ ਹਲਕੇ ’ਚ ਸਿੱਖਿਆ ਸੰਸਥਾਵਾਂ ਦੀ ਬਜਾਏ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਧੀ-ਪੁਰਖੋਵਾਲ ਅਗਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਕੱਲ੍ਹ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।