03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਲਾਲ ਚੰਦ ਕਟਾਰੂਚੱਕ

ਚੌਲਾਂਗ, 2 ਅਕਤੂਬਰ (ਸੁਖਦੇਵ ਸਿੰਘ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ’ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 03-10-2026
ਚੌਲਾਂਗ, 2 ਅਕਤੂਬਰ (ਸੁਖਦੇਵ ਸਿੰਘ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ’ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਟਾਂਡਾ ਦੀ ਖੋਖਰ ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਝੋਨੇ ਦੀ ਖ਼ਰੀਦ ਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਕਲਿਆਣਪੁਰ ਦੇ ਕਿਸਾਨ ਨਿਸ਼ਾਨ ਸਿੰਘ ਦੀ ਫ਼ਸਲ ਦੀ ਖ਼ਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿਚ ਖ਼ਰੀਦ, ਲਿਫ਼ਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿਚ ਝੋਨੇ ਦੀ ਭਰਵੀਂ ਫ਼ਸਲ ਪਹੁੰਚ ਰਹੀ ਹੈ ਤੇ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ. ਸੀ. ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਪਹੁੰਚ ਰਹੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਤੇ ਭੁ ਗਤਾਨ ਵਿਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਭੁਗਤਾਨ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖ਼ੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਰਾਕੇਸ਼ ਵੋਹਰਾ, ਦੀ ਅਗਵਾਈ ਵਿਚ ਸਮੂਹ ਆੜ੍ਹਤੀਆਂ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਜਦਕਿ ਪਰਮਿੰਦਰ ਸਿੰਘ ਸੈਣੀ, ਬਲਵੀਰ ਸਿੰਘ ਕੰਗ, ਗੁਰਪ੍ਰੀਤ ਸਿੰਘ ਗੋਲਡੀ ਜਰਨੈਲ ਸਿੰਘ ਪ੍ਰਸ਼ੋਤਮ ਸੈਣੀ, ਗੁਰਮੀਤ ਸਿੰਘ ਗਿੱਲ, ਅਜੀਤ ਪਾਲ ਸਿੰਘ, ਪਰਮਜੀਤ ਸਿੰਘ ਮੋਤੀਆਂ, ਬਿਕਰਮਜੀਤ ਸਿੰਘ ਲਾਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੀਆਂ ਰਾਜਸੀ ਤੇ ਹੋਰ ਜਥੇਬੰਦੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ‘ ਆਪ’ ਦੇ ਰਾਜ ’ਚ ਗੜ੍ਹਸ਼ੰਕਰ ਹਲਕੇ ’ਚ ਸਿੱਖਿਆ ਸੰਸਥਾਵਾਂ ਦੀ ਬਜਾਏ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਧੀ-ਪੁਰਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।