03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੁਸ਼ਿਆਰਪੁਰ ਦੀਆਂ ਰਾਜਸੀ ਤੇ ਹੋਰ ਜਥੇਬੰਦੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਬਿਕਰਮਜੀਤ ਸਿੰਘ ਅੱਲ੍ਹਾਬਖ਼ਸ਼, ਅਰਵਿੰਦਰ ਸਿੰਘ ਰਸੂਲਪੁਰ ਵੀ ਮੌਜੂਦ ਸਨ।

ਸੁਖਬੀਰ ਸਿੰਘ ਬਾਦਲ ਨੇ ਕੀਤਾ ਭਰਵਾਂ ਸਵਾਗਤ 03-10-2026

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਬਿਕਰਮਜੀਤ ਸਿੰਘ ਅੱਲ੍ਹਾਬਖ਼ਸ਼, ਅਰਵਿੰਦਰ ਸਿੰਘ ਰਸੂਲਪੁਰ ਵੀ ਮੌਜੂਦ ਸਨ। ਇਸ ਮੌਕੇ ਰਾਜਪੂਤ ਸਭਾ ਮੁਕੇਰੀਆਂ ਦੇ ਮੈਂਬਰ ਵਰਿੰਦਰ ਲਗਵਾਲ, ਹਲਕਾ ਮੁਕੇਰੀਆਂ ਦੇ ਕੋਆਰਡੀਨੇਟਰ ਮਹਿਲਾ ਵਿੰਗ ਆਮ ਆਦਮੀ ਪਾਰਟੀ ਸਰਬਜੀਤ ਕੌਰ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਟਾਂਡਾ ਆਮ ਆਦਮੀ ਪਾਰਟੀ ਅਮਰਜੀਤ ਕੌਰ ਮੁਲਤਾਨੀ ਤੇ ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਆਮ ਆਦਮੀ ਪਾਰਟੀ ਰੀਮਾ ਠਾਕੁਰ ਦਾ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋਣ ‘ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਰਵਾਂ ਸਵਾਗਤ ਕੀਤਾ ਤੇ ਕਿਹਾ ਕਿ ਇਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬੀਆਂ ਦੀ ਮਾਂ ਪਾਰਟੀ ਹੈ ਨਾ ਕਿ ਦਿੱਲੀ ਤੋਂ ਚੱਲਣ ਵਾਲੀ ਕੋਈ ਰਿਮੋਟ ਪਾਰਟੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵੀ ਹੁਣ ਇਸ ਗੱਲ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਤੇ ਬਿਹਤਰੀ ਸਿਰਫ਼ ਅਕਾਲੀ ਦਲ (ਬ) ਦੇ ਹੱਥਾਂ ‘ਚ ਹੀ, ਜਿਸ ਦੇ ਚੱਲਦਿਆਂ ਵੱਖ-ਵੱਖ ਰਾਜਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਨੁਮਾਇੰਦੇ ਖੁਦ-ਬ-ਖੁਦ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪਾਰਟੀ ਵਲੋਂ ਆਪਣੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਘਰ-ਘਰ ਰਾਬਤਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਪਿਛਲੀ ਖ਼ਬਰ ਦਾਣਾ ਮੰਡੀ ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਲਾਲ ਚੰਦ ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।