03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫ਼ੁਲ ਕੀਤੇ ਭੇਟ

ਹਾਜੀਪੁਰ, 2 ਅਕਤੂਬਰ (ਪੁਨੀਤ ਭਾਰਦਵਾਜ)-ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਵੱਖ-ਵੱਖ ਕਾਂਗਰਸੀ ਆਗੂਆਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਨਮਾਨ ਵਿਚ ਸ਼ਰਧਾ ਦੇ ਫ਼ੁਲ ਅਰਪਿਤ ਕੀਤੇ ਗਏ। ਇਸ ਮੌਕੇ ਆਗੂਆਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ।

ਅਜੀਤ ਡੈਸਕ 03-10-2026
ਹਾਜੀਪੁਰ, 2 ਅਕਤੂਬਰ (ਪੁਨੀਤ ਭਾਰਦਵਾਜ)-ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਵੱਖ-ਵੱਖ ਕਾਂਗਰਸੀ ਆਗੂਆਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਨਮਾਨ ਵਿਚ ਸ਼ਰਧਾ ਦੇ ਫ਼ੁਲ ਅਰਪਿਤ ਕੀਤੇ ਗਏ। ਇਸ ਮੌਕੇ ਆਗੂਆਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਸੱਚ, ਸ਼ਾਂਤੀ ਤੇ ਅਹਿੰਸਾ ਦੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਅਤੇ ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਚਾਈ ਅਤੇ ਅਹਿੰਸਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਨੂੰ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇ ਕੇ ਦੇਸ਼ ਦੀ ਸੁਰੱਖਿਆ ਅਤੇ ਕਿਸਾਨੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਮਿੰਦਰ ਕੌਰ, ਨਗਰ ਕੌਂਸਲ ਮੁਕੇਰੀਆਂ ਵਿਨੋਦ ਕੁਮਾਰ ਫ਼ੌਜੀ, ਮੱਖਣ ਸਿੰਘ, ਬਲਾਕ ਪ੍ਰਧਾਨ ਐੱਸ. ਸੀ. ਵਿਭਾਗ ਵਿਜੇ ਥਾਪਰ ਤੇ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ ਆਦਿ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪ੍ਰਿੰਸ ਸ਼ਰਮਾ ਹਾਜੀਪੁਰ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਕੁਲਵਿੰਦਰ ਸਿੰਘ ਸਹਾਲੀਆਂ, ਬਲਵੀਰ ਸਿੰਘ ਅਜਮੇਰ, ਭੁੱਲਾ ਸਿੰਘ, ਬੀਰਾ ਸਾਬਕਾ ਸਰਪੰਚ, ਮਨੀ ਸਿੰਘ ਖੁੰਡਾਂ, ਬਲਵੀਰ ਸਿੰਘ ਕੋਠੇ ਅਤੇ ਪਰਮਿੰਦਰ ਸਿੰਘ ਢਾਡੇਕਟਵਾਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੇ ਆਗੂਆਂ ਵਲੋਂ ਸੈਨੇਟ ਚੋਣਾਂ ’ਚ ਜੇਤੂ ਰਹੇ ਪ੍ਰੋ. ਸੀਕਰੀ ਦਾ ਸਨਮਾਨ ਅਗਲੀ ਖ਼ਬਰ ਡਾ. ਅਜੇ ਬੱਗਾ ਸੈਂਚੂਰੀਅਨ ਬਲੱਡ ਡੋਨਰ ਨੂੰ ਮਿਲੇਗਾ ਲਾਈਫ਼ ਟਾਈਮ ਅਚੀਵਮੈਂਟ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।