04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਵਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਜਾਇਜ਼ਾ

ਦਸੂਹਾ, 3 ਅਕਤੂਬਰ (ਭੁੱਲਰ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਵਲੋਂ ਡੇਂਗੂ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਟੀਮਾਂ ਦੁਆਰਾ ਕੀਤੇ ਜਾ ਰਹੇ ਘਰ-ਘਰ ਸਰਵੇ, ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਮਿਲਣ ਵਾਲੀਆਂ ਥਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਦਿੱਤੀ ਜਾ ਰਹੀ ਜਾਣਕਾਰੀ ਦਾ ਨਿਰੀਖਣ ਕੀਤਾ।

ਅਜੀਤ ਡੈਸਕ 04-10-2026
ਦਸੂਹਾ, 3 ਅਕਤੂਬਰ (ਭੁੱਲਰ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਵਲੋਂ ਡੇਂਗੂ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਟੀਮਾਂ ਦੁਆਰਾ ਕੀਤੇ ਜਾ ਰਹੇ ਘਰ-ਘਰ ਸਰਵੇ, ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਮਿਲਣ ਵਾਲੀਆਂ ਥਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਦਿੱਤੀ ਜਾ ਰਹੀ ਜਾਣਕਾਰੀ ਦਾ ਨਿਰੀਖਣ ਕੀਤਾ। ਡਾ. ਮਨਮੋਹਨ ਸਿੰਘ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਦਾ ਕੰਮ ਪੂਰੀ ਗੰਭੀਰਤਾ ਨਾਲ ਕੀਤਾ ਜਾਵੇ ਅਤੇ ਜਿਥੇ ਵੀ ਮੱਛਰਾਂ ਦਾ ਲਾਰਵਾ ਮਿਲੇ, ਉਥੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ ਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ-ਸਫ਼ਾਈ ਦਾ ਧਿਆਨ ਰੱਖਣ ਚਾਹੀਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਸੁਖਵਿੰਦਰ ਪਾਲ, ਬ੍ਰੀਡਿੰਗ ਚੈੱਕਰ ਲਵਪ੍ਰੀਤ ਸਿੰਘ, ਬ੍ਰੀਡਿੰਗ ਚੈੱਕਰ ਦਵਿੰਦਰ ਸਿੰਘ, ਬ੍ਰੀਡਿੰਗ ਚੈੱਕਰ ਕਮਲ ਕੁਮਾਰ, ਬ੍ਰੀਡਿੰਗ ਚੈੱਕਰ ਮਨਪ੍ਰੀਤ ਕੌਰ, ਬ੍ਰੀਡਿੰਗ ਚੈੱਕਰ ਸੀਆ, ਬ੍ਰੀਡਿੰਗ ਚੈੱਕਰ ਸੈਰੀ, ਬ੍ਰੀਡਿੰਗ ਚੈੱਕਰ ਅਨੀਤਾ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 1 ਨਾਮਜ਼ਦ ਅਗਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਏਕਮਪ੍ਰੀਤ ਕੌਰ ਨੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਤਹਿਤ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।