ਦਸੂਹਾ, 3 ਅਕਤੂਬਰ (ਭੁੱਲਰ)-ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਸਾਇੰਸ ਵਿਭਾਗ ਦੇ ਮਾਸਟਰ ਡਿਗਰੀ ਪ੍ਰੋਗਰਾਮ, ਮਾਸਟਰ ਆਫ਼ ਮੈਡੀਕਲ ਲੈਬੋਰੇਟਰੀ ਸਾਇੰਸ (ਮਾਈਕ੍ਰੋਬਾਇਓਲੋਜੀ) ਤੇ ਮਾਸਟਰ ਆਫ਼ ਮੈਡੀਕਲ ਲੈਬੋਰੇਟਰੀ ਸਾਇੰਸ (ਬਾਇਓਕੈਮਿਸਟਰੀ) ਵਿਚ ਦਾਖ਼ਲੇ ਲਈ ਐਂਟਰੈਂਸ ਟੈੱਸਟ ਕਰਵਾਇਆ। ਇਸ ਐਂਟਰੈਂਸ ਟੈੱਸਟ ਲਈ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਵਿਸ਼ੇਸ਼ ਤੌਰ ’ਤੇ ਅਧਿਕਾਰੀ ਪਹੁੰਚੇ। ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਦੇਖ-ਰੇਖ ਤੇ ਨਿਗਰਾਨੀ ਹੇਠ ਐਂਟਰੈਂਸ ਟੈੱਸਟ ਸਫਲਤਾ-ਪੂਰਵਕ ਕਰਵਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ਼ ਮੈਡੀਕਲ ਲੈਬੋਰੇਟਰੀ ਸਾਇੰਸ (ਮਾਈਕ੍ਰੋਬਾਇਓਲੋਜੀ) ਤੇ ਮਾਸਟਰ ਆਫ਼ ਮੈਡੀਕਲ ਲੈਬੋਰੇਟਰੀ ਸਾਇੰਸ (ਬਾਇਓਕੈਮਿਸਟਰੀ) ਲਈ ਕੁੱਲ 10-10 ਸੀਟਾਂ ਉਪਲਬਧ ਸਨ, ਜਿਸ ਵਿਚ 60 ਤੋਂ ਵੀ ਵੱਧ ਵਿਦਿਆਰਥੀਆਂ ਨੇ ਐਂਟਰੈਂਸ ਟੈੱਸਟ ਵਿਚ ਉਤਸ਼ਾਹ ਤੇ ਉਤਸੁਕਤਾ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਮੈਡੀਕਲ ਸਾਇੰਸ ਨਾਲ ਸੰਬੰਧਿਤ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਵਲੋਂ ਇਨ੍ਹਾਂ ਪੋਸਟ-ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲੇ ਲਈ ਵਿਸ਼ੇਸ਼ ਰੁਚੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿਚ ਭਾਗੀਦਾਰੀ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਇਲਾਕੇ ਦੇ ਵਿਦਿਆਰਥੀਆਂ ਵਿਚ ਉੱਚ ਸਿੱਖਿਆ ਤੇ ਮੈਡੀਕਲ ਲੈਬੋਰੇਟਰੀ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਲਈ ਕਾਫ਼ੀ ਉਤਸ਼ਾਹ ਹੈ। ਅੰਤ ’ਚ ਉਨ੍ਹਾਂ ਦੱਸਿਆ ਕਿ ਇਸ ਐਂਟਰੈਂਸ ਟੈੱਸਟ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਤੇ ਮੈਰਿਟ ਸੂਚੀ ਦੇ ਤਹਿਤ ਯੋਗ ਵਿਦਿਆਰਥੀਆਂ ਨੇ ਆਪਣੀ ਦਾਖਲਾ ਸੀਟ ਹਾਸਿਲ ਕੀਤੀ। ਉਨ੍ਹਾਂ ਐਂਟਰੈਂਸ ਟੈੱਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ, ਮੈਡੀਕਲ ਸਾਇੰਸ ਵਿਭਾਗ ਦੇ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ , ਮੁਸਕਾਨ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।