04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਅਵਿਨਾਸ਼ ਰਾਏ ਖੰਨਾ ਨੂੰ ਸੌਂਪਿਆ ਮੰਗ ਪੱਤਰ

ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਮਿਲਿਆ ਅਤੇ ਝੋਨੇ ਦੇ ਖ਼ਰੀਦ ਸੀਜ਼ਨ 2026-27 ਦੌਰਾਨ ਰਾਈਸ ਮਿਲਰਜ਼ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਇਕ ਮੰਗ-ਪੱਤਰ ਸੌਂਪਿਆ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਈਅਰ, ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਗੋਇਲ ਤੇ ਜਨਰਲ ਸਕੱਤਰ ਮਨਦੀਪ ਸਿੰਘ ਮਨੀ ਨੇ ਦੱਸਿਆ ਕਿ ਇਸ ਮੰਗ ਪੱਤਰ ’ਚ ਮਿਲਿੰਗ ਉਦਯੋਗ ਨੂੰ ਆਰਥਿਕ ਸੰਕਟ ਤੋਂ ਬਚਾਉਣ ਅਤੇ ਝੋਨੇ ਦੀ ਖ਼ਰੀਦ, ਭੰਡਾਰਨ ਅਤੇ ਚੌਲਾਂ ਦੀ ਡਿਲਿਵਰੀ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

ਅਜੀਤ ਡੈਸਕ 04-10-2026
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਮਿਲਿਆ ਅਤੇ ਝੋਨੇ ਦੇ ਖ਼ਰੀਦ ਸੀਜ਼ਨ 2026-27 ਦੌਰਾਨ ਰਾਈਸ ਮਿਲਰਜ਼ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਇਕ ਮੰਗ-ਪੱਤਰ ਸੌਂਪਿਆ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਈਅਰ, ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਗੋਇਲ ਤੇ ਜਨਰਲ ਸਕੱਤਰ ਮਨਦੀਪ ਸਿੰਘ ਮਨੀ ਨੇ ਦੱਸਿਆ ਕਿ ਇਸ ਮੰਗ ਪੱਤਰ ’ਚ ਮਿਲਿੰਗ ਉਦਯੋਗ ਨੂੰ ਆਰਥਿਕ ਸੰਕਟ ਤੋਂ ਬਚਾਉਣ ਅਤੇ ਝੋਨੇ ਦੀ ਖ਼ਰੀਦ, ਭੰਡਾਰਨ ਅਤੇ ਚੌਲਾਂ ਦੀ ਡਿਲਿਵਰੀ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਰਾਈਸ ਮਿੱਲਰ ਹਰ ਸਾਲ ਕਿਸਾਨਾਂ ਤੇ ਆੜ੍ਹਤੀਆਂ ਦੇ ਹਿਤਾਂ ਨੂੰ ਧਿਆਨ ’ਚ ਰੱਖਦੇ ਹੋਏ ਝੋਨੇ ਦੇ ਭੰਡਾਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ ਪਰ ਮੌਜੂਦਾ ਸਥਿਤੀਆਂ ’ਚ ਆਪਣਾ ਕਾਰੋਬਾਰ ਚਲਾਉਣਾ ਲਗਾਤਾਰ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਜੇਕਰ ਇਨ੍ਹਾਂ ਦਾ ਹੱਲ ਨਾ ਕੀਤਾ ਗਿਆ ਤਾਂ ਰਾਈਸ ਮਿਲਿੰਗ ਉਦਯੋਗ ਦੇ ਭਵਿੱਖ ’ਤੇ ਸੰਕਟ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੌਲਾਂ ਦੇ ਭੰਡਾਰਨ ਲਈ ਜਗ੍ਹਾ ਉਪਲਬਧ ਕਰਵਾਈ ਜਾਵੇ। ਖੰਨਾ ਨੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਇਹ ਰਾਈਸ ਮਿਲਰਜ਼ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦਾ ਹਰ ਸੰਭਵ ਯਤਨ ਕਰਨਗੇ।
ਪਿਛਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਰਿਟਾ. ਈ. ਟੀ. ਓ. ਹਰਦਿਆਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।