ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰੇਕ ਵਰਗ ਨੂੰ ਮਿਲਣਗੀਆਂ ਸਹੂਲਤਾਂ-ਸੁਖਬੀਰ
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਸੂਬੇ ’ਚ ਮੁੜ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਹੀ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਿਰਫ ਸਬਜਬਾਗ ਦਿਖਾਏ ਹਨ ਅਤੇ ਜਦਕਿ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਹਨ।
ਅਜੀਤ ਡੈਸਕ
05-10-2026