05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਜਿੰਪਾ ਨੇ ਵੱਖ-ਵੱਖ ਵਾਰਡਾਂ ਲੱਖਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਤੇ ਵਾਰਡ ਨੰਬਰ 23 ਵਿਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।

ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਤੇ ਵਾਰਡ ਨੰਬਰ 23 ਵਿਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸੜਕਾਂ, ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਹੁਸ਼ਿਆਰਪੁਰ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਸ਼ਹਿਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਐਡ. ਰਣਜੀਤ ਕੁਮਾਰ ਨੇ ਵਿਧਾਨ ਸਭਾ ਹਲਕਾ ਚੱਬੇਵਾਲ ’ਚ ਚੋਣ ਦਫਤਰ ਖੋਲ੍ਹਿਆ ਅਗਲੀ ਖ਼ਬਰ ਡੇਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਬਰਸੀ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।