06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 7 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ ’ਚ ਨਾਕਾਬੰਦੀ ਦੌਰਾਨ ਸੌਰਵ ਸ਼ਰਮਾ ਵਾਸੀ ਮੁਹੱਲਾ ਟਿੱਬਾ ਸਾਹਿਬ ਨੂੰ ਕਾਬੂ ਕਰਕੇ ਉਸ ਤੋਂ 45 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ।

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 7 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ ’ਚ ਨਾਕਾਬੰਦੀ ਦੌਰਾਨ ਸੌਰਵ ਸ਼ਰਮਾ ਵਾਸੀ ਮੁਹੱਲਾ ਟਿੱਬਾ ਸਾਹਿਬ ਨੂੰ ਕਾਬੂ ਕਰਕੇ ਉਸ ਤੋਂ 45 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਪੁਲਿਸ ਨੇ ਮੇਹਟੀਆਣਾ ਇਲਾਕੇ ’ਚ ਗਸ਼ਤ ਦੌਰਾਨ ਹਰਦੀਪ ਸਿੰਘ ਵਾਸੀ ਠੁਆਣਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਬੁੱਲ੍ਹੋਵਾਲ ਪੁਲਿਸ ਨੇ ਆਕਾਸ਼ਦੀਪ ਉਰਫ਼ ਆਕਾਸ਼ ਵਾਸੀ ਬੁੱਲ੍ਹੋਵਾਲ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਇਸ ਦੌਰਾਨ ਫੋਕਲ ਪੁਆਇੰਟ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਨੁਰਾਨ ਸ਼ਾਹ ਉਰਫ਼ ਸੈਫ਼ ਅਲੀ ਵਾਸੀ ਮਾਨਾ ਤੇ ਗੋਪਾਲ ਚੰਦ ਉਰਫ਼ ਗੋਗਾ ਵਾਸੀ ਮਰੁਲੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਸਿਟੀ ਪੁਲਿਸ ਨੇ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਆਦਮਵਾਲ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਜਦਕਿ ਚੱਬੇਵਾਲ ਪੁਲਿਸ ਨੇ ਜੋਗਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਤੋਂ 16 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ਼ ਕਰ ਲਏ ਹਨ।
ਪਿਛਲੀ ਖ਼ਬਰ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ‘ਡੋਰ ਟੂ ਡੋਰ’ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ-ਰਾਠਾਂ ਅਗਲੀ ਖ਼ਬਰ ਰਾਸਾ ਪੰਜਾਬ ਦੀ ਸਕੂਲ ਸਿੱਖਿਆ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।