07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਹਾਤਮਾ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ

ਦਸੂਹਾ, 5 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਡਾ. ਐਮ.

ਅਜੀਤ ਡੈਸਕ 06-10-2026
ਦਸੂਹਾ, 5 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਡਾ. ਐਮ. ਐੱਸ. ਰੰਧਾਵਾ ਲਾਇਬ੍ਰੇਰੀ ਵਿਖੇ ਲਗਾਈ ਗਈ। ਇਹ ਪ੍ਰੋਗਰਾਮ ਕਾਲਜ ਦੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੇ ਮਾਰਗ ਦਰਸ਼ਨ ਹੇਠ ਕਰਵਾਇਆ। ਪ੍ਰੋਗਰਾਮ ਦਾ ਆਯੋਜਨ ਲਾਇਬ੍ਰੇਰੀਅਨ ਮੈਡਮ ਰਮਨਪ੍ਰੀਤ ਕੌਰ ਵਲੋਂ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ, ਵਿਚਾਰਾਂ, ਆਦਰਸ਼ਾਂ ਅਤੇ ਦੇਸ਼ ਪ੍ਰਤੀ ਯੋਗਦਾਨ ਨਾਲ ਸਬੰਧਿਤ ਵੱਖ-ਵੱਖ ਪੁਸਤਕਾਂ ਤੇ ਪਾਠ ਸਮਗਰੀ ਵਿਦਿਆਰਥੀਆਂ ਲਈ ਪ੍ਰਦਰਸ਼ਿਤ ਕੀਤੀ ਗਈ। ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੱਕ ਗਿਆਨ ਪਹੁੰਚਾਉਣਾ, ਉਨ੍ਹਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨਾ, ਗਿਆਨ ਵਿਚ ਵਾਧਾ ਕਰਨਾ ਅਤੇ ਲਾਇਬ੍ਰੇਰੀ ਦੇ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਪ੍ਰੇਰਿਤ ਕਰਨਾ ਸੀ। ਕਾਲਜ ਦੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਲਾਇਬ੍ਰੇਰੀ ਸਟਾਫ਼ ਨੂੰ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜਿਆਂ ਨੂੰ ਸਮਰਪਿਤ ਅਜਿਹੀ ਗਿਆਨ ਵਰਧਕ ਪੁਸਤਕ ਪ੍ਰਦਰਸ਼ਨੀ ਲਗਾਉਣ ਲਈ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ, ਲਾਇਬ੍ਰੇਰੀ ਕਮੇਟੀ ਦੇ ਮੈਂਬਰ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਤੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅਗਲੀ ਖ਼ਬਰ ਵਿਰਾਸਤ ਵੈਲਫੇਅਰ ਸੁਸਾਇਟੀ ਕੈਲਗਰੀ ਵਲੋਂ ਹਰਵਿੰਦਰ ਓਹੜਪੁਰੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।