09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਸੂਲਪੁਰ ਨੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਕੀਤਾ ਲਾਮਬੰਦ

ਟਾਂਡਾ ਉੜਮੁੜ, 8 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ 2027 ਤਹਿਤ ਸ਼ੁਰੂ ਕੀਤੀ ਡੋਰ-ਟੂ-ਡੋਰ ਕੰਪੇਨ ਅਧੀਨ ਅੱਜ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨੂੰ ਲਾਮਬੰਦ ਕੀਤਾ। ਹਲਕਾ ਇੰਨਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਨੇ ਪਿੰਡ ਹਰਸ਼ੀਪਿੰਡ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਪਾਰਟੀ ਦੀਆਂ ਨੀਤੀਆ ਪ੍ਰਤੀ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਨੂੰ ਅਪੀਲ ਕੀਤੀ।

ਅਜੀਤ ਡੈਸਕ 09-10-2026
ਟਾਂਡਾ ਉੜਮੁੜ, 8 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ 2027 ਤਹਿਤ ਸ਼ੁਰੂ ਕੀਤੀ ਡੋਰ-ਟੂ-ਡੋਰ ਕੰਪੇਨ ਅਧੀਨ ਅੱਜ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨੂੰ ਲਾਮਬੰਦ ਕੀਤਾ। ਹਲਕਾ ਇੰਨਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਨੇ ਪਿੰਡ ਹਰਸ਼ੀਪਿੰਡ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਪਾਰਟੀ ਦੀਆਂ ਨੀਤੀਆ ਪ੍ਰਤੀ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਨੂੰ ਅਪੀਲ ਕੀਤੀ। ਇਸ ਦੌਰਾਨ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਹਰ ਬੂਥ ’ਤੇ 21 ਮੈਂਬਰੀ ਕਮੇਟੀ ਦਾ ਗਠਨ ਕਰਨ ਅਤੇ ਪਾਰਟੀ ਦੀਆਂ ਨੀਤੀਆ ਘਰ ਘਰ ਜਾਕੇ ਦੱਸਣ। ਇਸ ਮੌਕੇ ਰਸੂਲਪੁਰ ਨੇ ਕਿਹਾ ਕਿ ਪਾਰਟੀ ਵਲੋਂ 1 ਨਵੰਬਰ ਨੂੰ ਚੋਣ ਮੈਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ, ਜਿਸ ਲਈ ਪੰਜਾਬ ਦੇ ਲੋਕਾਂ ਤੋਂ ਸੁਝਾਅ ਲਏ ਜਾ ਰਹੇ ਹਨ। ਇਸ ਵਾਰ ਪੰਜਾਬ ਦਾ ਚੋਣ ਮੈਨੀਫੈਸਟੋ ਪੰਜਾਬ ਦੇ ਲੋਕਾਂ ਦੀ ਰਾਇ ਅਨੁਸਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਵਿਚਾਰ ਲੈ ਕੇ ਉਨ੍ਹਾਂ ਦੀਆ ਮੰਗਾਂ ਪਾਰਟੀ ਤੱਕ ਪਹੁੰਚਾਈਆ ਜਾਣਗੀਆਂ ਤੇ ਉਨ੍ਹਾਂ ਨੂੰ ਅਕਾਲੀ ਸਰਕਾਰ ਬਣਨ ’ਤੇ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਰਸੂਲਪੁਰ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਰਾਖਾ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਅੱਕ ਚੁੱਕੇ ਨੇ ਅਤੇ ਲੋਕ 2027 ’ਚ ਮੁੜ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖੁਦ ਪਿੰਡ-ਪਿੰਡ ਜਾ ਕੇ ਲੋਕਾਂ ਦੇ ਦੁੱਖ-ਤਕਲੀਫ਼ਾਂ ਸੁਣ ਰਹੇ ਹਨ ਤੇ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੀ ਰਹੇਗੀ। ਇਸ ਮੌਕੇ ਅਮਰਜੀਤ ਸਿੰਘ ਝੱਜੀ ਪਿੰਡ ਸਰਕਲ ਪ੍ਰਧਾਨ, ਬਲਜੀਤ ਸਿੰਘ ਹਰਸ਼ੀ ਪਿੰਡ, ਮਾ. ਮਦਨ, ਜਗੀਰ ਸਿੰਘ, ਅਜੇ ਪੰਡਿਤ ਹਰਸੀਪਿੰਡ, ਪ੍ਰਿਥੀਪਾਲ ਸਿੰਘ ਦਾਤਾ, ਬਲਵੀਰ ਸੈਣੀ, ਗਰਨਾਮ ਸਿੰਘ, ਪ੍ਰਧਾਨ ਕਸ਼ਮੀਰਾ ਸਿੰਘ, ਬਚਿਤਰ ਸਿੰਘ ਅਮਨਦੀਪ ਸਿੰਘ, ਪਰਮਜੀਤ ਲਾਲ, ਮਹਿੰਦਰ ਸਿੰਘ ਬੱਬੀ, ਮਨਵੀਰ ਸਿੰਘ, ਦਲਬੀਰ ਸਿੰਘ ਸੋਡੀ, ਸੁਨੀਤਾ ਕੁਮਾਰੀ, ਨੀਲਮ ਕੁਮਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਂਝੇ ਮੋਰਚੇ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਇਆ ਅਗਲੀ ਖ਼ਬਰ ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।