09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਇਕ ਘੁੰਮਣ ਨੇ ਗੰਗਾ ਚੱਕ ’ਚ 39 ਪਰਿਵਾਰਾਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਨੇੜਲੇ ਪਿੰਡ ਗੰਗਾ ਚੱਕ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ 39 ਪਰਿਵਾਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਣ ਵੇਲੇ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।

ਅਜੀਤ ਡੈਸਕ 09-10-2026
ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਨੇੜਲੇ ਪਿੰਡ ਗੰਗਾ ਚੱਕ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ 39 ਪਰਿਵਾਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਣ ਵੇਲੇ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ। ਵਿਧਾਇਕ ਨੇ ਲਾਭਪਾਤਰੀਆਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ’ਚ ਪੜਾਅਵਾਰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਅੱਜ ਸ਼ੁਰੂ ਹੋਇਆ ਪਹਿਲਾ ਗੇੜ 30 ਅਕਤੂਬਰ ਤੱਕ ਚੱਲੇਗਾ, ਜਿਸ ਤਹਿਤ 2295 ਪਿੰਡਾਂ ਵਿਚ ਕਾਰਡ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਦੂਜਾ ਗੇੜ 1 ਨਵੰਬਰ ਤੋਂ 15 ਨਵੰਬਰ ਤੱਕ ਹੋਵੇਗਾ ਜਿਸ ’ਚ 1700 ਦੇ ਕਰੀਬ ਪਿੰਡ ਕਵਰ ਕੀਤੇ ਜਾਣਗੇ। ਤੀਜਾ ਗੇੜ 30 ਨਵੰਬਰ ਤੱਕ ਅਤੇ ਚੌਥਾ ਗੇਟ 25 ਦਸੰਬਰ ਤੱਕ ਚੱਲੇਗਾ ਜਿਸ ਵਿਚ 4 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਪ੍ਰਾਪਰਟੀ ਕਾਰਡ ਦਿੱਤੇ ਜਾਣਗੇ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕ ਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਹਿਰਦੇ ਪਾਲ ਸਿੰਘ, ਨਾਇਬ ਤਹਿਸੀਲਦਾਰ ਵਰਿੰਦਰ ਰੱਤੀ, ਚੇਅਰਮੈਨ ਕੇ.ਪੀ. ਸੰਧੂ, ਬਲਬੀਰ ਸਿੰਘ ਸੰਮਤੀ ਮੈਂਬਰ, ਆਰਤੀ ਸਰਪੰਚ, ਹਰਮਨਜੀਤ ਸਿੰਘ ਸੰਮਤੀ ਮੈਂਬਰ, ਲੰਬੜਦਾਰ ਸੁਖਵਿੰਦਰ ਸਿੰਘ, ਰਛਪਾਲ ਸਿੰਘ ਸਹਿਗਾ, ਸਰਪੰਚ ਦਲਜੀਤ ਸਿੰਘ ਤੇ ਹੋਰ ਮੁਹਤਬਰ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸਰਹਾਲਾ ਖ਼ੁਰਦ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਪੇਟ ਦੀਆਂ ਬਿਮਾਰੀਆਂ ਦੇ ਤੁਰੰਤ ਇਲਾਜ ਦੀ ਲੋੜ - ਡਾ. ਜਸਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।