ਕੱਲ੍ਹ ਦੀ ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮਚਾਰੀ ਸ਼ਮੂਲੀਅਤ ਕਰਨਗੇ-ਸੰਜੀਵ ਧੂਤ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜ਼ਿਲ੍ਹਾ ਸਕੱਤਰ ਤਿਲਕ ਰਾਜ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਐਨ. ਪੀ.
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜ਼ਿਲ੍ਹਾ ਸਕੱਤਰ ਤਿਲਕ ਰਾਜ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਐਨ. ਪੀ. ਐਸ. ਤੋਂ ਪੀੜਿਤ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਮੇਟੀ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ, ਵਰਿੰਦਰ ਵਿੱਕੀ, ਪ੍ਰਿੰਸ ਪਲਿਆਲ ਗੜ੍ਹਦੀਵਾਲਾ, ਲੈਕਚਰਾਰ ਅਮਰ ਸਿੰਘ, ਵਿਕਾਸ ਸ਼ਰਮਾ, ਸੁਨੀਲ ਸ਼ਰਮਾ, ਰਜਤ ਮਹਾਜਨ, ਚਮਨ ਲਾਲ, ਮਨਜੀਤ ਸਿੰਘ, ਅਸ਼ਵਨੀ ਰਾਣਾ, ਜਸਵੰਤ ਸਿੰਘ, ਪਰਸ ਰਾਮ, ਰਾਜ ਕੁਮਾਰ, ਬਲਵਿੰਦਰ ਟਾਕ, ਸਤੀਸ਼ ਕੁਮਾਰ, ਨਰੇਸ਼ ਮਿੱਡਾ, ਜਸਵਿੰਦਰ ਬੁੱਲ੍ਹੋਵਾਲ, ਰਣਵੀਰ ਸਿੰਘ, ਉਮੇਸ਼ ਕੁਮਾਰ, ਜਸਵੀਰ ਬੋਦਲ ਆਦਿ ਹਾਜ਼ਰ ਸਨ।