ਸਿਹਤ ਵਿਭਾਗ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦੀ ਅਗਵਾਈ ਡਾਕਟਰ ਨਵਜੋਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤੇ ਡਾਕਟਰ ਨੇਹਾ ਪਾਲ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਕੀਤੀ ਗਈ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦੀ ਅਗਵਾਈ ਡਾਕਟਰ ਨਵਜੋਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤੇ ਡਾਕਟਰ ਨੇਹਾ ਪਾਲ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਕੀਤੀ ਗਈ। ਇਸ ਸਾਲ ਦੇ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਸੁਨੇਹਾ ‘ਆਪਣੀਆਂ ਅੱਖਾਂ ਨੂੰ ਪਿਆਰ ਕਰੋ, ਇਹ ਸਿਰਫ਼ ਨਜ਼ਰ ਹੀ ਨਹੀਂ, ਸਗੋਂ ਤੁਹਾਡਾ ਭਵਿੱਖ ਹੈ’ ਰੱਖਿਆ ਗਿਆ ਹੈ। ਇਸ ਤਹਿਤ ਲੋਕਾਂ ਨੂੰ ਆਪਣੀਆਂ ਅੱਖਾਂ ਦੀ ਸਿਹਤ ਨੂੰ ਤਰਜੀਹ ਦੇਣ, ਨਜ਼ਰ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਕਰਵਾਉਣ ਲਈ ਜਾਗਰੂਕ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਟੀ. ਪੀ. ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਅਤੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਕਪਿਲ ਡੋਗਰਾ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਤੇ ਇਨ੍ਹਾਂ ਦੀ ਸੰਭਾਲ ਪ੍ਰਤੀ ਹਰ ਵਿਅਕਤੀ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਇਸ ਮੌਕੇ ਐਸ. ਐਮ. ਓ. ਡਾ. ਨਵਜੋਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਜਾਂਚ ਬਹੁਤ ਜ਼ਰੂਰੀ ਹੈ। ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਕੌਰ ਨੇ ਸੰਬੋਧਨ ਕਰਦਿਆਂ ਅੱਖਾਂ ਦੀ ਸਿਹਤ ਤੇ ਦ੍ਰਿਸ਼ਟੀ ਦੀ ਸੰਭਾਲ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਵਿਚ ਕਾਲਾ ਮੋਤੀਆ, ਅੱਖਾਂ ਦੀ ਐਲਰਜੀ, ਅੱਖਾਂ ਦਾ ਸੁੱਕਾਪਣ, ਅੱਖਾਂ ਦੀ ਲਾਗ ਤੇ ਸ਼ੂਗਰ ਨਾਲ ਸੰਬੰਧਿਤ ਅੱਖਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਗੁਰੂ ਰਾਮਦਾਸ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦਾ ਮੰਚ ਸੰਚਾਲਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਵਲੋਂ ਕੀਤਾ। ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਸ਼ਰਮਾ, ਸਟਾਫ਼ ਹਰਪ੍ਰੀਤ ਕੌਰ, ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਡਾਕਟਰ, ਪੈਰਾ-ਮੈਡੀਕਲ ਸਟਾਫ਼, ਗੁਰੂ ਰਾਮਦਾਸ ਨਰਸਿੰਗ ਕਾਲਜ ਦੇ ਵਿਦਿਆਰਥੀ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।