ਗੁਰਤੇਜ ਸਿੰਘ ਪੰਨੂੰ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਦਿੱਤੀ ਵਧਾਈ
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਮੌਕੇ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਹਾਈਕਮਾਂਡ ਵਲੋਂ ਉਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਦੂਰ ਅੰਦੇਸ਼ੀ ਸੋਚ ਵਾਲਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਮਿਲ ਕੇ ਵਧਾਈ ਦੇਣ ਸਮੇਂ ਗੁਰਤੇਜ ਸਿੰਘ ਪੰਨੂੰ। ਅਜੀਤ ਤਸਵੀਰ
09-10-2026