09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਤ ਸੀਚੇਵਾਲ ਅਤੇ ਵਿਧਾਇਕ ਘੁੰਮਣ ਵਲੋਂ ਪਿੰਡ ਚੱਕ ਬਾਮੂ ਵਿਖੇ ਖੇਡ ਪਾਰਕ ਦਾ ਉਦਘਾਟਨ

ਦਸੂਹਾ, 8 ਅਕਤੂਬਰ (ਭੁੱਲਰ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਚੱਕ ਬਾਮੂ ਵਿਖੇ ਖੇਡ ਪਾਰਕ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਪੱਧਰ ’ਤੇ ਅਜਿਹੇ ਖੇਡ ਪਾਰਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕ ਖੇਡਾਂ ਨਾਲ ਜੁੜ ਸਕਣ ਤੇ ਆਪਣੇ ਦੇਸ਼ ਅਤੇ ਕੌਮ ਦਾ ਨਾਂਅ ਰੌਸ਼ਨ ਕਰ ਸਕਣ।

ਅਜੀਤ ਡੈਸਕ 09-10-2026
ਦਸੂਹਾ, 8 ਅਕਤੂਬਰ (ਭੁੱਲਰ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਚੱਕ ਬਾਮੂ ਵਿਖੇ ਖੇਡ ਪਾਰਕ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਪੱਧਰ ’ਤੇ ਅਜਿਹੇ ਖੇਡ ਪਾਰਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕ ਖੇਡਾਂ ਨਾਲ ਜੁੜ ਸਕਣ ਤੇ ਆਪਣੇ ਦੇਸ਼ ਅਤੇ ਕੌਮ ਦਾ ਨਾਂਅ ਰੌਸ਼ਨ ਕਰ ਸਕਣ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਦਸੂਹਾ ਹਲਕੇ ਵਿਚ 27ਵਾਂ ਖੇਡ ਪਾਰਕ ਸਥਾਪਤ ਕੀਤਾ ਗਿਆ ਹੈ ਜਿਸ ਵਿਚ ਫੁੱਟਬਾਲ ਵਾਲੀਬਾਲ ਓਪਨ ਜਿਮ ਝੂਲੇ ਤੇ ਲਾਈਟਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅੱਜ ਤੱਕ ਕਿਸੇ ਵੀ ਸਰਕਾਰ ਵਲੋਂ ਅਜਿਹੇ ਖੇਡ ਪਾਰਕ ਨਈ ਬਣਾਏ ਗਏ। ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾਂ ਐਡਵੋਕੇਟ ਕਰਨਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵਦੀਪ ਪਾਲ ਸਿੰਘ ਰਿੰਪਾ ਮੈਂਬਰ ਜ਼ਿਲਾ ਪ੍ਰੀਸ਼ਦ, ਕੇ.ਪੀ. ਸੰਧੂ ਚੇਅਰਮੈਨ, ਗਗਨ ਚੀਮਾ ਵਾਈਸ ਚੇਅਰਮੈਨ, ਡੀ.ਐੱਸ.ਪੀ. ਹਰਗੁਰਦੇਵ ਸਿੰਘ, ਸੰਦੀਪ ਢਿੱਲੋਂ, ਰਾਜਵਿੰਦਰ ਕੌਰ, ਰਜਿੰਦਰ ਕੋਰ, ਬਿਕਰਮਜੀਤ ਸਿੰਘ ਪੰਚ, ਬਲਵੀਰ ਸਿੰਘ ਪੰਚ, ਮਨਦੀਪ ਸਿੰਘ ਰਾਜਾ, ਬਾਬਾ ਗੋਰਾ, ਸਰਬਜੀਤ ਸਿੰਘ ਸਾਬੀ, ਜਗਦੀਪ ਸਿੰਘ, ਜਸਕਿਰਤ ਸਿੰਘ, ਕਮਲਦੀਪ ਸਿੰਘ, ਦਲਜੀਤ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਜਸਕਰਨ ਸਿੰਘ ਭੂਸ਼ਾ, ਗੁਰਮੀਤ ਕੌਰ ਸੰਮਤੀ ਮੈਂਬਰ, ਗੁਰਦੀਪ ਸੋਨੂੰ ਸੰਮਤੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਖਾਦਾਂ ਦੀ ਸਪਲਾਈ ਸੰਬੰਧੀ ਮੀਟਿੰਗ ਅਗਲੀ ਖ਼ਬਰ ਗੁਰਤੇਜ ਸਿੰਘ ਪੰਨੂੰ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।