ਡੀ. ਸੀ. ਵਲੋਂ ਕਲਰਕ ਦੀ ਲਿਖਤੀ ਪ੍ਰੀਖਿਆ ਲਈ ਪਾਬੰਦੀ ਦੇ ਹੁਕਮ
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ 11 ਅਕਤੂਬਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਲਰਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਹੋਣ ਕਾਰਨ ਪ੍ਰੀਖਿਆ ਦੇ ਸੰਚਾਲਨ ਵਿਚ ਵਿਘਨ ਪੈਣ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ 11 ਅਕਤੂਬਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਲਰਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਹੋਣ ਕਾਰਨ ਪ੍ਰੀਖਿਆ ਦੇ ਸੰਚਾਲਨ ਵਿਚ ਵਿਘਨ ਪੈਣ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਜਿਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਹ ਪਾਬੰਦੀ ਲਾਗੂ ਰਹੇਗੀ, ਉਨ੍ਹਾਂ ਵਿਚ ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ (ਡਾਕਘਰ ਹਰਿਆਣਾ), ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ (ਹੁਸ਼ਿਆਰਪੁਰ ਟੋਲ ਪਲਾਜ਼ਾ ਦੇ ਨੇੜੇ, ਚੰਡੀਗੜ੍ਹ ਰੋਡ), ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ (ਡੀ. ਏ. ਵੀ. ਕਾਲਜ ਕੈਂਪਸ, ਚੰਡੀਗੜ੍ਹ ਰੋਡ) ਅਤੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਆਰੀਆ ਸਮਾਜ ਰੋਡ, ਹੁਸ਼ਿਆਰਪੁਰ ਸ਼ਾਮਲ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ 11 ਅਕਤੂਬਰ ਨੂੰ ਲਾਗੂ ਰਹਿਣਗੇ।