11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਦਿਆਰਥੀਆਂ ਲਈ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਾਲਕ ਦੇ ਨਿਰਦੇਸ਼ਾਂ ਅਨੁਸਾਰ ਏ. ਐਸ.

ਕਾਰ ਤੇ ਟਰੱਕ ਦੀ ਟੱਕਰ ’ਚ 1 ਜ਼ਖ਼ਮੀ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਾਲਕ ਦੇ ਨਿਰਦੇਸ਼ਾਂ ਅਨੁਸਾਰ ਏ. ਐਸ. ਆਈ. ਮਨੋਹਰ ਚੰਦ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਤੇ ਲਾਇਨ ਵਿਜੇ ਅਰੋੜਾ ਮੈਂਬਰ ਰੋਡ ਸੇਫ਼ਟੀ ਕਮੇਟੀ ਸਲਾਹਕਾਰ ਪੰਜਾਬ ਚੰਡੀਗੜ੍ਹ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਕਮਾਲਪੁਰ ਹੁਸ਼ਿਆਰਪੁਰ ਵਿਖੇ ਮੁੱਖ ਅਧਿਆਪਕਾ ਤੇ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਲਈ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ, ਜਿਸ ‘ਚ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਆਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਜਿਵੇਂ ਟ੍ਰੈਫ਼ਿਕ ਦੇ ਨਵੇਂ ਕਾਨੂੰਨ ਅਨੁਸਾਰ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਵਲੋਂ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਉਣ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖ਼ਮੀਆਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ‘ਚ ਦਾਖਲ ਕਰਵਾਉਣ ਸੰਬੰਧੀ ਜਾਗਰੂਕ ਕੀਤਾ ਅਤੇ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਨਸ਼ਾ ਤਸਕਰਾ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਤੇ ਬੱਚਿਆ ਨੂੰ ਨਸ਼ਾ ਛੁਡਾਉਣ ਸੰਬੰਧਿਤ ਸਹੂਲਤਾਂ ਬਾਰੇ ਜਾਣਕਾਰੀ ਤੇ ਵਿਦਿਆਰਥਣਾਂ ਨੂੰ ਗੁੱਡ ਟੱਚ/ਮਾੜਾ ਟੱਚ ਦੀ ਪਹਿਚਾਣ ਕਰਨ ਦੀ ਹਦਾਇਤ ਕਰਕੇ ਇਕ ਚੰਗੇ ਇਨਸਾਨ/ਇਮਾਨਦਾਰ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਅਗਲੀ ਖ਼ਬਰ ਐੱਸ. ਡੀ. ਐਮ. ਮੁਕੇਰੀਆਂ ਵਲੋਂ ਦਾਣਾ ਮੰਡੀ ਭੰਗਾਲਾ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।