10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ-ਡਾ. ਰਵਜੋਤ

ਸ਼ਾਮਚੁਰਾਸੀ, 9 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਸ਼ਾਮਚੁਰਾਸੀ ਵਿਖੇ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 10-10-2026
ਸ਼ਾਮਚੁਰਾਸੀ, 9 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਸ਼ਾਮਚੁਰਾਸੀ ਵਿਖੇ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਸਰਗਰਮ ਭੂਮਿਕਾ ਨਿਭਾਉਣ ਤੇ ਅਧਿਆਪਕਾਂ ਨਾਲ ਮਿਲ ਕੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਯਤਨ ਕਰਨ। ਇਸ ਮੌਕੇ ਸਕੂਲ ਮੁਖੀ ਉਂਕਾਰ ਸਿੰਘ ਸੂਸਾਂ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ’ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਨਿਰਮਲ ਕੁਮਾਰ, ਸਕੂਲ ਮੁਖੀ ਉਂਕਾਰ ਸਿੰਘ ਸੂਸਾਂ, ਸੁਖਵਿੰਦਰ ਸਿੰਘ ਸਹੋਤਾ, ਮਹਿੰਦਰ ਪਾਲ ਸਿੰਘ ਸ਼ਾਹੀ, ਸੰਜੀਵ ਕੁਮਾਰ, ਮੈਡਮ ਬਲਜੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਪਵਨਜੀਤ ਕੌਰ ਧਾਮੀ, ਜੋਤੀ ਰਿਸ਼ੀ, ਰਚਨਾ, ਸਨੇਲਤਾ, ਰਜਨੀ ਬਾਲਾ, ਗੁਰਵਿੰਦਰ ਕੌਰ ਤੇ ਬਲਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਿਮਰਜੀਤ ਕੌਰ ਸ਼ਾਹੀ ਦਾ ਅੰਤਿਮ ਸੰਸਕਾਰ ਤੇ ਅਰਦਾਸ ਅੱਜ ਅਗਲੀ ਖ਼ਬਰ ਡੇਰਾ ਦੁੱਧਾਧਾਰੀ ’ਚ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।