ਸਰਬਜੀਤ ਸਿੰਘ ਸਾਬੀ ਵਪਾਰ ਸੈੱਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਬਣੇ
ਹੁਸ਼ਿਆਰਪੁਰ, 10 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਸਰਬਜੀਤ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਵਪਾਰ ਸੈੱਲ ਪੰਜਾਬ ਦੇ ਪ੍ਰਧਾਨ ਐਨ.
ਹੁਸ਼ਿਆਰਪੁਰ, 10 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਸਰਬਜੀਤ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਵਪਾਰ ਸੈੱਲ ਪੰਜਾਬ ਦੇ ਪ੍ਰਧਾਨ ਐਨ. ਕੇ. ਸ਼ਰਮਾ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਸਰਬਜੀਤ ਸਾਬੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਬਜੀਤ ਸਾਬੀ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿਚ ਪਾਰਟੀ ਦੇ ਵਪਾਰ ਸੈੱਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਪਾਰੀਆਂ ਨਾਲ ਤਾਲਮੇਲ ਵਧਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਮਨਪ੍ਰੀਤ ਸੰਧੂ ਤੇ ਪੁਨੀਤ ਅਰੋੜਾ ਵੀ ਹਾਜ਼ਰ ਸਨ।