12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ

ਨੰਗਲ ਬਿਹਾਲਾਂ, 11 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਗੁਰਨਾਮ ਸਿੰਘ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ, ਜਿਸ ਦੌਰਾਨ 21 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਬਾਬਾ ਗੁਰਨਾਮ ਸਿੰਘ ਨੇ ਅੰਮ੍ਰਿਤ ਅਭਿਲਾਸ਼ੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਬਾਣੀ ਤੇ ਬਾਣੇ ਦੇ ਪੂਰੇ ਧਾਰਨੀ ਬਣਨ ਦੀ ਅਪੀਲ ਕੀਤੀ।

ਅਜੀਤ ਡੈਸਕ 12-10-2026
ਨੰਗਲ ਬਿਹਾਲਾਂ, 11 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਗੁਰਨਾਮ ਸਿੰਘ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ, ਜਿਸ ਦੌਰਾਨ 21 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਬਾਬਾ ਗੁਰਨਾਮ ਸਿੰਘ ਨੇ ਅੰਮ੍ਰਿਤ ਅਭਿਲਾਸ਼ੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਬਾਣੀ ਤੇ ਬਾਣੇ ਦੇ ਪੂਰੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਅੰਮ੍ਰਿਤ ਸੰਚਾਰ ਕਰਵਾਇਆ ਜਾਂਦਾ ਹੈ। ਇਸ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਭਾਈ ਕਰਨੈਲ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਰਛਮੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪੰਜ ਪਿਆਰਿਆਂ ਦੀ ਡਿਊਟੀ ਨਿਭਾਈ।
ਪਿਛਲੀ ਖ਼ਬਰ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਦੇ ਬੀ. ਸੀ. ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।