12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਫੋਕਲ ਪੁਆਇੰਟ ਢਡਿਆਲਾ ਨੇੜੇ 1 ਵਿਅਕਤੀ ਨੂੰ 180 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਤੇ ਡੀ.

ਅਜੀਤ ਡੈਸਕ 12-10-2026
ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਫੋਕਲ ਪੁਆਇੰਟ ਢਡਿਆਲਾ ਨੇੜੇ 1 ਵਿਅਕਤੀ ਨੂੰ 180 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਕਲ ਪੁਆਇੰਟ ਨਜ਼ਦੀਕ ਕੱਚੇ ਰਸਤੇ ’ਤੇ ਨਿਹੰਗ ਬਾਣੇ ਵਿਚ ਇਕ ਵਿਅਕਤੀ ਦਿਖਾਈ ਦਿੱਤਾ। ਜਦੋਂ ਉਸ ਨੇ ਪੁਲਸ ਟੀਮ ਨੂੰ ਦੇਖ ਕੇ ਤੇਜ਼ੀ ਨਾਲ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿਚੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪ੍ਰਤਾਪ ਸਿੰਘ ਪੁੱਤਰ ਮਹਿੰਦਰ ਸਿੰਘ, ਵਾਸੀ ਪੁਰਹੀਰਾਂ, ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ ’ਚ ਪਏ ਮੀਂਹ ਨਾਲ ਠੰਢ ’ਚ ਹੋਇਆ ਵਾਧਾ ਮੀਂਹ ਦੇ ਮੱਦੇਨਜ਼ਰ ਝੋਨੇ ਦੀ ਸੁਰੱਖਿਆ ਲਈ ਮ... ਅਗਲੀ ਖ਼ਬਰ ਪੈਟਰੋਲ ਪੰਪ ਤੋਂ ਮਹਿੰਦਰਾ ਪਿਕਅਪ ਗੱਡੀ ਚੋਰੀ, ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।