12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਾਂਗਰਸ ਵਲੋਂ ਵੋਟ ਚੋਰੀ ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਹੁਸ਼ਿਆਰਪੁਰ ਰੋਡ ’ਤੇ ਵੋਟ ਚੋਰੀ ਦੇ ਮੁੱਦੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਟ੍ਰੈਫਿਕ ਜਾਮ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ‘ਵੋਟ ਚੋਰ ਗੱਦੀ ਛੋੜ’, ‘ਗਿਆਨੇਸ਼ ਕੁਮਾਰ ਅਸਤੀਫਾ ਦੋ’ ਦੇ ਨਾਅਰੇ ਲਗਾਏ।

ਅਜੀਤ ਡੈਸਕ 12-10-2026
ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਹੁਸ਼ਿਆਰਪੁਰ ਰੋਡ ’ਤੇ ਵੋਟ ਚੋਰੀ ਦੇ ਮੁੱਦੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਟ੍ਰੈਫਿਕ ਜਾਮ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ‘ਵੋਟ ਚੋਰ ਗੱਦੀ ਛੋੜ’, ‘ਗਿਆਨੇਸ਼ ਕੁਮਾਰ ਅਸਤੀਫਾ ਦੋ’ ਦੇ ਨਾਅਰੇ ਲਗਾਏ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਹੁੰਦਿਆਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਕਠਪੁਤਲੀ ਬਣ ਕੇ ਲੋਤਤੰਤਰ ਦਾ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਜਨਤਾ ਦਾ ਗਿਆਨੇਸ਼ ਕੁਮਾਰ ਤੋਂ ਭਰੋਸਾ ਉੱਠ ਚੁੱਕਾ ਹੈ ਤੇ ਸਾਰਾ ਦੇਸ਼ ਰਾਹੁਲ ਗਾਂਧੀ ਦੀ ਪਿੱਠ ’ਤੇ ਖੜ੍ਹਾ ਹੈ। ਉਨ੍ਹਾਂ ਗਿਆਨੇਸ਼ ਕੁਮਾਰ ਤੋਂ ਅਸਤੀਫੇ ਦੀ ਮੰਗ ਕੀਤੀ। ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਸਾਰਾ ਦੇਸ਼ ਰਾਹੁਲ ਗਾਂਧੀ ਦੇ ਜਨ ਅੰਦੋਲਨ ਵਿਚ ਸ਼ਾਮਿਲ ਹੋ ਕੇ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ। ਇਸ ਮੌਕੇ ਜਗਤਾਰ ਸਿੰਘ ਡਾਇਰੈਕਟਰ ਸ਼ੂਗਰ ਮਿੱਲ, ਪ੍ਰਕਾਸ਼ ਸਿੰਘ ਨੰਬਰਦਾਰ, ਪਲਵਿੰਦਰ ਚੌਪੜਾ, ਸੁਰਿੰਦਰ ਰਾਣਾ, ਮਨਜੀਤ ਸਿੰਘ, ਦੀਵਾਨ ਚੰਦ, ਰਵੀ ਕੁਮਾਰ, ਮੋਹਿਤ ਕੁਮਾਰ, ਰੋਹਿਤ ਕੁਮਾਰ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਦੁਰਗਾ ਮੰਦਰ ਜਗਰਾਤਾ ਕਮੇਟੀ ਦੇ ਸਹਿਯੋਗ ਨਾਲ ਚਾਰ ਸਾਲ ਦੀ ਬੱਚੀ ਨੂੰ ਮਿਲੀ ਅੱਖਾਂ ਦੀ ਰੌਸ਼ਨੀ ਅਗਲੀ ਖ਼ਬਰ ਦੇਨੋਵਾਲ ਕਲਾਂ ਦਾ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ 15 ਨੂੰ-ਬਾਬਾ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।