13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 12 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਅਵਾਨ ਘੋੜੇ ਸ਼ਾਹ ਵਿਖੇ ਪਲਾਟ ਉੱਪਰ ਕਬਜ਼ਾ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਘੋੜੇਸ਼ਾਹ ਅਵਾਨ ਦੇ ਬਿਆਨਾਂ ਦੇ ਅਧਾਰ ’ਤੇ ਕੁੱਟਮਾਰ ਕਰਨ ਵਾਲੇ ਮਨਮੋਹਨ ਜੀਤ ਸਿੰਘ, ਉਸ ਦੇ ਭਰਾ ਅਮਰਜੀਤ ਸਿੰਘ ਦੋਨੋਂ ਪੁੱਤਰ ਸੇਵਾ ਸਿੰਘ, ਗੁਰਜੋਤ ਕੌਰ ਪਤਨੀ ਮਨਮੋਹਨਜੀਤ ਸਿੰਘ ਸਾਰੇ ਹੀ ਨਿਵਾਸੀ ਨਿਊ ਅੰਗਦ ਨਗਰ ਮਕਸੂਦਾਂ ਜ਼ਿਲ੍ਹਾ ਜਲੰਧਰ ਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ ।

ਅਜੀਤ ਡੈਸਕ 13-10-2026
ਟਾਂਡਾ ਉੜਮੁੜ, 12 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਅਵਾਨ ਘੋੜੇ ਸ਼ਾਹ ਵਿਖੇ ਪਲਾਟ ਉੱਪਰ ਕਬਜ਼ਾ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਘੋੜੇਸ਼ਾਹ ਅਵਾਨ ਦੇ ਬਿਆਨਾਂ ਦੇ ਅਧਾਰ ’ਤੇ ਕੁੱਟਮਾਰ ਕਰਨ ਵਾਲੇ ਮਨਮੋਹਨ ਜੀਤ ਸਿੰਘ, ਉਸ ਦੇ ਭਰਾ ਅਮਰਜੀਤ ਸਿੰਘ ਦੋਨੋਂ ਪੁੱਤਰ ਸੇਵਾ ਸਿੰਘ, ਗੁਰਜੋਤ ਕੌਰ ਪਤਨੀ ਮਨਮੋਹਨਜੀਤ ਸਿੰਘ ਸਾਰੇ ਹੀ ਨਿਵਾਸੀ ਨਿਊ ਅੰਗਦ ਨਗਰ ਮਕਸੂਦਾਂ ਜ਼ਿਲ੍ਹਾ ਜਲੰਧਰ ਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ । ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਿਚ ਹੀ 12 ਮਰਲੇ ਦਾ ਇਕ ਪਲਾਟ ਹੈ। ਬੀਤੀ 4 ਅਕਤੂਬਰ ਨੂੰ ਉਸ ਨੇ ਦੇਖਿਆ ਕਿ ਕੁਝ ਲੋਕ ਉਨ੍ਹਾਂ ਦੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਉਕਤ ਸਾਰੇ ਹੀ ਲੋਕਾਂ ਨੇ ਉਸ ਦੇ ਨਾਲ ਕੁੱਟਮਾਰ ਕੀਤੀ । ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਚੈਕਿੰਗ ਤੇ ਸੈਂਪਲਿੰਗ ਜਾਰੀ : ਮਿਸਬ੍ਰਾਂਡਡ ਕੌਫ਼ੀ ਦੀਆਂ 23 ਬੋਤਲਾਂ ਜ਼ਬਤ ਅਗਲੀ ਖ਼ਬਰ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ ਕੱਲ੍ਹ-ਰਮਨਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।