13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰ ਮਾਰਸ਼ਲ ਕਾਨਵੈਂਟ ਸਕੂਲ ਦੇ ਜੇਤੂ ਬੱਚਿਆਂ ਨਾਲ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਤੇ ਹੋਰ। ਸਵੀਰ : ਹਰਮੇਲ ਸਿੰਘ ਖੱਖ

ਹਰਿਆਣਾ, 12 ਅਕਤੂਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਸਿੱਖਿਆ ਸੰਸਥਾ ਵਲੋਂ ਕਰਵਾਏ ਖੇਡ ਮੁਕਾਬਲਿਆਂ ‘ਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਕਲਾਅ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਭਲਿਆਲਾ ਸਕੂਲ ਦੇ ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਕੁਲ 20 ਸੋਨ ਤਗਮੇ ਆਪਣੇ ਨਾਂਅ ਕਰ ਕੇ ‘ਸੈਂਚੁਰੀ ਟਰਾਫ਼ੀ’ ‘ਤੇ ਕਬਜ਼ਾ ਜਮਾਇਆ।

ਅਜੀਤ ਡੈਸਕ 13-10-2026
ਹਰਿਆਣਾ, 12 ਅਕਤੂਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਸਿੱਖਿਆ ਸੰਸਥਾ ਵਲੋਂ ਕਰਵਾਏ ਖੇਡ ਮੁਕਾਬਲਿਆਂ ‘ਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਕਲਾਅ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਭਲਿਆਲਾ ਸਕੂਲ ਦੇ ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਕੁਲ 20 ਸੋਨ ਤਗਮੇ ਆਪਣੇ ਨਾਂਅ ਕਰ ਕੇ ‘ਸੈਂਚੁਰੀ ਟਰਾਫ਼ੀ’ ‘ਤੇ ਕਬਜ਼ਾ ਜਮਾਇਆ। ਇਸ ਖੇਡ ਮੁਕਾਬਲੇ ਦੌਰਾਨ ਬੱਚਿਆਂ ਵਿਚਕਾਰ ਦੌੜ, ਲੈਮਨ ਰੇਸ, ਰੱਸਾਕਸ਼ੀ ਤੇ ਲੰਬੀ ਛਾਲ ਵਰਗੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸਾਰੀਆਂ ਖੇਡਾਂ ‘ਚ ਸਰ ਮਾਰਸ਼ਲ ਸਕੂਲ ਭਲਿਆਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਬੜ੍ਹਤ ਬਣਾਈ। ਸਕੂਲ ਦੀ ਇਸ ਇਤਿਹਾਸਕ ਜਿੱਤ ‘ਤੇ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਜੇਤੂ ਬੱਚਿਆਂ ਤੇ ਪੂਰੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਖੇਡ ਸਪੋਰਟਸ ਇੰਚਾਰਜ ਗੁਰਮੇਲ ਸਿੰਘ, ਕੁਲਵੰਤ ਸਿੰਘ ਮਾਰਸ਼ਲ ਤੇ ਬਲਵਿੰਦਰ ਕੌਰ ਮਾਰਸ਼ਲ ਵੀ ਮੌਜੂਦ ਰਹੇ, ਜਿਨ੍ਹਾਂ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ, ਕੋਚ ਤੇ ਹਰਵਿੰਦਰ ਸਿੰਘ ਨੇ ਬੱਚਿਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕੋਆਰਡੀਨੇਟਰ ਮਿਸ ਰਾਜੇਸ਼ ਕੁਮਾਰੀ, ਹਰਦੀਪ ਕੌਰ ਰਾਜੀਵ, ਪ੍ਰੇਰਨਾ, ਮਮਤਾ, ਪ੍ਰਦੀਪ, ਅਵਿਨਾਸ਼ੀ, ਪ੍ਰਿਆ ਸੈਣੀ, ਬਲਵਿੰਦਰ ਕੌਰ, ਅੰਜਨਾ ਰਾਣੀ, ਕਸ਼ਿਸ਼, ਹਰਪ੍ਰੀਤ ਕੌਰ, ਮਾਨਸੀ, ਕੰਚਨ, ਕ੍ਰਿਸ਼ਮਾ, ਜਸਵਿੰਦਰ, ਤਾਨੀਆ, ਲਵਪ੍ਰੀਤ ਅਤੇ ਹਰਜਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਬੱਚਿਆਂ ਨੂੰ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰੇਡੀਓ ਤੇ ਦੂਰਦਰਸ਼ਨ ਨੇ ਦੇਸ਼ ਦੇ ਸਰਬਪੱਖੀ ਵਿਕਾਸ ਤੇ ਸੱਭਿਆਚਾਰਕ ਖੇਤਰ ’ਚ ਅਹਿਮ ਭੂਮਿਕਾ ਨਿਭਾਈ-ਡਾ. ਜੌਹਲ ਅਗਲੀ ਖ਼ਬਰ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵਲੋਂ ਕਰਵਾਏ ਸਮਾਗਮ ਦੌਰਾਨ ਸੇਵਾ ਨਿਭਾਉਣ ਵਾਲੇ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।