ਜੋਗਾ ਸਿੰਘ ਇਬਰਾਹਿਮਪੁਰ ਤੇ ਹਰਜੀਤ ਸਿੰਘ ਭਾਤਪੁਰ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਵਾਗਤ
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਜੋਗਾ ਸਿੰਘ ਇਬਰਾਹਿਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਪਾਰਟੀ ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਜ
ਜੋਗਾ ਸਿੰਘ ਇਬਰਾਹੀਮਪੁਰ, ਹਰਜੀਤ ਸਿੰਘ ਭਾਤਪੁਰ
13-10-2026
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਜੋਗਾ ਸਿੰਘ ਇਬਰਾਹਿਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਪਾਰਟੀ ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜੋਗਾ ਸਿੰਘ ਇਬਰਾਹਿਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਹਲਕਾ ਗੜ੍ਹਸ਼ੰਕਰ ਵਿਚ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਜਾਵੇਗੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਸਾਬਕਾ ਚੇਅਰਮੈਨ ਬੂਟਾ ਸਿੰਘ ਅਲੀਪੁਰ, ਡਾਇਰੈਕਟਰ ਅਮਰਜੀਤ ਸਿੰਘ ਪੁਰਖੋਵਾਲ, ਰਜਿੰਦਰ ਸਿੰਘ ਸ਼ੂਕਾ, ਅਵਤਾਰ ਸਿੰਘ ਨਾਨੋਵਾਲ, ਤਰਲੋਕ ਸਿੰਘ ਨਾਗਪਾਲ, ਰਸ਼ਪਾਲ ਸਿੰਘ ਕੁੱਕੜਾ, ਜਗਦੇਵ ਸਿੰਘ ਗੜ੍ਹੀ, ਜਿੰਦਰ ਸਿੰਘ ਗਿੱਲ, ਗਿਆਨ ਸਿੰਘ ਸਮੁੰਦੜਾ, ਸੁਖਵਿੰਦਰ ਸਿੰਘ ਜੀਵਨਪੁਰ ਗੁੱਜਰਾਂ, ਕੁਲਵੀਰ ਸਿੰਘ ਡੋਗਰਪੁਰ, ਸੁਖਵਿੰਦਰ ਸਿੰਘ ਘਾਗੋਂ ਰੋੜਾਂਵਾਲੀ ਤੇ ਹੋਰਨਾਂ ਆਗੂਆਂ ਨੇ ਜੋਗਾ ਸਿੰਘ ਇਬਰਾਹਿਮਪੁਰ ਅਤੇ ਹਰਜੀਤ ਸਿੰਘ ਭਾਤਪੁਰ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।