14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਭੁੱਲੇਵਾਲ ਰਾਠਾਂ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਿੱਖ ਨੌਜਵਾਨ ਦੇ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਛੇੜ ਵਾਲੀ ਇਸ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾਂ ਵਧਿਆ ਹੈ।

ਅਜੀਤ ਡੈਸਕ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਿੱਖ ਨੌਜਵਾਨ ਦੇ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਛੇੜ ਵਾਲੀ ਇਸ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾਂ ਵਧਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਨਸ਼ਿਆਂ ਦਾ ਸੱਚ ਉਜਾਗਰ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸਰਕਾਰ ਦੀ ਸ਼ਹਿਰ ‘ਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੇ ਦਿਨ ਦਿਹਾੜੇ ਮਾਰ ਮੁਕਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜਿੱਥੇ ਪੋਲ ਖੋਲ੍ਹ ਕੇ ਰੱਖ ਦਿੱਤੀ, ਉੱਥੇ ਹੀ ਸੂਬੇ ਦੀ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਵੀ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਤੋਂ ਬਾਅਦ ਨੈਤਿਕਤਾ ਦੇ ਅਧਾਰ ‘ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਢੀਂਡਸਾ ਵਲੋਂ ਭੁਪਿੰਦਰ ਸਿੰਘ ਨੀਲੂ ਤੇ ਸੁਰਜੀਤ ਸਿੰਘ ਕੈਰੇਂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ-ਸੰਗਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।