14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੀ ਨਾਕਾਮੀ ਸਿੱਧ ਕੀਤੀ-ਸਾਂਪਲਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਵਿਅਕਤੀ ਦੇ ਕੀਤੇ ਗਏ ਕਤਲ ਨਾਲ ਉਨ੍ਹਾਂ ਨੂੰ ਬੇਹੱਦ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਜਿਥੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ ਉੱਥੇ ਹੀ ਇਹ ਘਟਨਾ ਇਹ ਵੀ ਸਾਬਤ ਕਰਦੀ ਹੈ ਕਿ ਨਸ਼ਾ ਤਸਕਰ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਸ਼ਹਿ ’ਤੇ ਕੰਮ ਕਰ ਰਹੇ ਹਨ।

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਵਿਅਕਤੀ ਦੇ ਕੀਤੇ ਗਏ ਕਤਲ ਨਾਲ ਉਨ੍ਹਾਂ ਨੂੰ ਬੇਹੱਦ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਜਿਥੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ ਉੱਥੇ ਹੀ ਇਹ ਘਟਨਾ ਇਹ ਵੀ ਸਾਬਤ ਕਰਦੀ ਹੈ ਕਿ ਨਸ਼ਾ ਤਸਕਰ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਸ਼ਹਿ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਪੰਜਾਬ ’ਚ ਜਿਸ ਨੇ ਵੀ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਈ ਹੈ ਉਸ ਦਾ ਹਸ਼ਰ ਬੁਰਾ ਹੀ ਹੋਇਆ ਹੈ ਕਿਉਂਕਿ ਸਰਕਾਰ ਖ਼ੁਦ ਨਸ਼ਾ ਤਸਕਰਾਂ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਰਾਜਕਤਾ ਵਾਲੀਆਂ ਘਟਨਾਵਾਂ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਸਰਕਾਰ ਤੋਂ ਉੱਠ ਚੁੱਕਾ ਹੈ।
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਸੰਬੰਧ ਬਣਾਉਣ ਵਾਲਾ ਕਾਬੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਾਇਕਵਾਂਡੋ ’ਚ ਖੜਕਾਂ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਰ ਸੋਨੇ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।