15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਕੁਲਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ, ਜਸਜੀਤ ਸਿੰਘ ਡਿਪਟੀ ਜਨਰਲ ਸਕੱਤਰ, ਜੋਗਾ ਸਿੰਘ ਤੇ ਬਿੱਕਰ ਨੇ ਕਿਹਾ ਕਿ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਹਰ 15 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਮੰਗਾਂ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਡੀ.

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਕੁਲਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ, ਜਸਜੀਤ ਸਿੰਘ ਡਿਪਟੀ ਜਨਰਲ ਸਕੱਤਰ, ਜੋਗਾ ਸਿੰਘ ਤੇ ਬਿੱਕਰ ਨੇ ਕਿਹਾ ਕਿ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਹਰ 15 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਮੰਗਾਂ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਡੀ. ਏ. ਤੋਂ ਇਲਾਵਾ ਹੋਰਨਾਂ ਮੰਗਾਂ ਸੰਬੰਧੀ ਗੱਲਬਾਤ ਲਈ ਕੋਈ ਸੱਦਾ ਨਹੀਂ ਦਿੱਤਾ ਗਿਆ, ਜਿਸ ਦੀ ਜਥੇਬੰਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਹੱਲ ਕੀਤਾ ਜਾਵੇ। ਇਸ ਮੌਕੇ ਕਿਸ਼ਨ ਗੋਪਾਲ, ਅਰਜਨ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਦਲਵਿੰਦਰ ਸਿੰਘ, ਬਲਵੀਰ ਸਿੰਘ, ਹਰਬੰਸ ਲਾਲ, ਤੀਰਥ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।