ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦਾ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਸਿੱਟਾ-ਸਿੰਗੜੀਵਾਲਾ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਸਮੱਸਿਆ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦਾ ਦਿਹਾੜੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵਲੋਂ ਕੀਤਾ ਕਤਲ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਦਾ ਸਿੱਟਾ ਹੈ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਥੇ ਯੂਥ ਪ੍ਰਧਾਨ ਕੁਲਵੀਰ ਸਿੰਘ ਰੋਡ ਮਜਾਰਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ।
ਅਜੀਤ ਡੈਸਕ
14-10-2026