14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖ਼ਾਲਸਾ ਕਾਲਜ ’ਚ ਬੇਟੀ ਬਚਾਓ-ਬੇਟੀ ਪੜ੍ਹਾਓ ਸੈੱਲ ਵਲੋਂ ਪੋਸਟਰ ਮੇਕਿੰਗ ਮੁਕਾਬਲਾ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸੈੱਲ ਵਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ।

ਅਜੀਤ ਡੈਸਕ 14-10-2026
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸੈੱਲ ਵਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਬੇਟੀਆਂ ਦੀ ਸਿੱਖਿਆ, ਸੁਰੱਖਿਆ, ਅਧਿਕਾਰਾਂ ਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੋਸਟਰਾਂ ਰਾਹੀਂ ਬੇਟੀ ਬਚਾਓ-ਬੇਟੀ ਪੜ੍ਹਾਓ, ਬੇਟੀਆਂ ਨੂੰ ਸਿੱਖਿਅਤ ਬਣਾਓ, ਲਿੰਗ ਸਮਾਨਤਾ ਅਤੇ ਬੇਟੀਆਂ ਦੇ ਅਧਿਕਾਰ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਮੈਡਮ ਜਤਿੰਦਰ ਕੌਰ ਤੇ ਮੈਡਮ ਸੰਦੀਪ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਟੀਆਂ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਅਹਿਮ ਆਧਾਰ ਹਨ। ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦੀਆਂ ਛੇ ਵਿਦਿਆਰਥਣਾਂ ਦੀ ਸੂਬਾ ਪੱਧਰੀ ਖੋ-ਖੋ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।