14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅੰਡਰ-14 ਕ੍ਰਿਕਟ ’ਚ ਹੁਸ਼ਿਆਰਪੁਰ ਨੇ ਰੋਪੜ ਨੂੰ ਹਰਾਇਆ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਲੜਕਿਆਂ ਦੀ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ’ਚ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਰੋਪੜ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ 4 ਅੰਕ ਹਾਸਿਲ ਕੀਤੇ। ਇਸ ਸੰਬੰਧੀ ਡਾ.

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਲੜਕਿਆਂ ਦੀ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ’ਚ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਰੋਪੜ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ 4 ਅੰਕ ਹਾਸਿਲ ਕੀਤੇ। ਇਸ ਸੰਬੰਧੀ ਡਾ. ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਮੈਚ ’ਚ ਰੋਪੜ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 46.3 ਓਵਰਾਂ ’ਚ 148 ਦੌੜਾਂ ਬਣਾਈਆਂ। ਹੁਸ਼ਿਆਰਪੁਰ ਦੀ ਟੀਮ ਨੇ ਇਹ ਟੀਚਾ 38.4 ਓਵਰਾਂ ’ਚ 2 ਵਿਕਟਾਂ ਦੇ ਨੁਕਸਾਨ ’ਤੇ 149 ਦੌੜਾਂ ਬਣਾ ਕੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਹੁਸ਼ਿਆਰਪੁਰ ਦੀ ਇਕ ਜਿੱਤ ’ਤੇ ਐਚ. ਡੀ. ਸੀ. ਏ. ਪ੍ਰਧਾਨ ਡਾ. ਦਲਜੀਤ ਖੇਲ੍ਹਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਯੋਗਰਾਜ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਸਾਹਿਬ ਦਿਆਲ, ਸੁਭਾਸ਼ ਸ਼ਰਮਾ, ਮਨੋਜ ਓਹਰੀ, ਅਮਿੱਤ ਠਾਕੁਰ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਅਸ਼ੋਕ ਸ਼ਰਮਾ, ਪ੍ਰਵੀਨ ਸ਼ਿੰਟੂ, ਪੰਕਜ ਪਿੰਕਾ, ਕਰਨ ਸੈਣੀ, ਦਵਿੰਦਰ ਕੌਰ, ਨਿਕੀਤਾ ਕੁਮਾਰੀ ਨੇ ਟੀਮ ਨੂੰ ਵਧਾਈ ਦਿੱਤੀ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ 15 ਅਕਤੂਬਰ ਨੂੰ ਨਵਾਂਸ਼ਹਿਰ ਨਾਲ ਹੋਵੇਗਾ।
ਪਿਛਲੀ ਖ਼ਬਰ ਦੜਾ ਸੱਟਾ ਲਗਾਉਂਦਾ ਇਕ ਕਾਬੂ ਅਗਲੀ ਖ਼ਬਰ ਹੁਸ਼ਿਆਰਪੁਰ ’ਚ ‘ਸ਼ਾਸਤਰੀ ਸੰਗੀਤ ਕੇ ਰੰਗ, ਹੁਸ਼ਿਆਰਪੁਰ ਕੇ ਸੰਗ’ ਸਮਾਗਮ 12 ਨਵੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।