ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ-ਅਮਰਪਾਲ ਕਾਕਾ
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਇਕ ਡਰੱਗ ਡੀਲਰ ਖ਼ਿਲਾਫ਼ ਪ੍ਰਦਰਸ਼ਨ ਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਪਰਾਧਿਕ ਪ੍ਰਵਿਰਤੀਆਂ ਵਾਲੇ ਲੋਕਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਅਜੀਤ ਡੈਸਕ
14-10-2026