ਪਰਵਿੰਦਰ ਝੋਟੇ ਦਾ ਕਤਲ ਨਸ਼ਾ ਤਸਕਰਾਂ ਵਲੋਂ ਸਰਕਾਰੀ ਸ਼ਹਿ ’ਤੇ ਹੋਇਆ - ਜਥੇਦਾਰ ਮੁਲਤਾਨੀ
ਐਮਾਂ ਮਾਂਗਟ, 14 ਅਕਤੂਬਰ (ਗੁਰਾਇਆ)- ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਮਾਨਸਾ ਦੇ ਨਸ਼ਾ ਵਿਰੋਧੀ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂ ਨੇ ਮੈਡੀਕਲ ਸਟੋਰ ਦੇ ਮਾਲਕ ਸਮੇਤ ਇਸ ਸਾਜ਼ਿਸ਼ ਵਿਚ ਸ਼ਾਮਿਲ ਸਾਰਿਆਂ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਐਮਾਂ ਮਾਂਗਟ, 14 ਅਕਤੂਬਰ (ਗੁਰਾਇਆ)- ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਮਾਨਸਾ ਦੇ ਨਸ਼ਾ ਵਿਰੋਧੀ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂ ਨੇ ਮੈਡੀਕਲ ਸਟੋਰ ਦੇ ਮਾਲਕ ਸਮੇਤ ਇਸ ਸਾਜ਼ਿਸ਼ ਵਿਚ ਸ਼ਾਮਿਲ ਸਾਰਿਆਂ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਮੁਲਤਾਨੀ ਨੇ ਕਿਹਾ ਕਿ ਇਹ ਕਤਲ ਸਰਕਾਰੀ ਸ਼ਹਿ ’ਤੇ ਹੋਇਆ ਹੈ ਅਤੇ ਇਸ ਵਿਚ ਸੱਤਾਧਾਰੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਵੀ ਸ਼ੱਕੀ ਲਗਦੀ ਹੈ। ਜਿਹੜੇ ਕਿ ਫ਼ੋਨ ਕਰਨ ‘ਤੇ ਵੀ ਮੌਕੇ ਉੱਤੇ ਨਹੀਂ ਪੁੱਜੇ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਿਹਤ ਅਧਿਕਾਰੀਆਂ ਤੇ ਪੁਲਿਸ ਨੂੰ ਕਰਨਾ ਚਾਹੀਦਾ ਸੀ, ਉਹ ਪਰਵਿੰਦਰ ਝੋਟਾ ਕਰਕੇ ਨੌਜਵਾਨਾਂ ਨੂੰ ਨਸ਼ੇੜੀ ਹੋਣ ਤੋਂ ਬਚਾਅ ਰਿਹਾ ਸੀ। ਜਥੇਦਾਰ ਮੁਲਤਾਨੀ ਨੇ ਕਿਹਾ ਕਿ ਮੈਡੀਕਲ ਸਟੋਰ ਵਾਲੇ ਵਲੋਂ ਪਰਵਿੰਦਰ ਝੋਟੇ ਉੱਤੇ ਗੋਲੀਆਂ ਚਲਾਉਣ ਤੋਂ ਪਹਿਲਾਂ ਫ਼ੋਨ ਕਰਨਾ ਸਾਬਤ ਕਰਦਾ ਹੈ ਕਿ ਇਸ ਸਾਜ਼ਿਸ਼ ਵਿਚ ਹੋਰ ਵੀ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟੇ ਦਾ ਕਤਲ ਨਸ਼ਿਆਂ ਵਿਰੁੱਧ ਉੱਠ ਰਹੀ ਨੌਜਵਾਨ ਦੀ ਲਹਿਰ ਨੂੰ ਰੋਕਣ ਦਾ ਯਤਨ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਉੱਤੇ ਇਕ ਕੇਸ ਦਰਜ਼ ਹੋਵੇ ਤਾਂ ਉਸ ਦਾ ਅਸਲਾ ਲਾਇਸੰਸ ਨਹੀਂ ਬਣਦਾ, ਪਰ ਮੈਡੀਕਲ ਸਟੋਰ ਵਾਲੇ ਉੱਤੇ ਚਾਰ ਕੇਸ ਦਰਜ ਹੋਣ ਦੇ ਬਾਵਜੂਦ ਉਸ ਨੂੰ ਪਿਸਤੌਲ ਦਾ ਲਾਇਸੰਸ ਕਿਸ ਆਧਾਰ ’ਤੇ ਦਿੱਤਾ ਗਿਆ। ਇਸ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸ਼ਾਮਿਲ ਸਾਰੇ ਲੋਕਾਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ।