ਭਗਵਾਨ ਸ੍ਰੀ ਰਾਮ ਦੇ ਵਿਆਹ ਦੀ ਬਰਾਤ ਦੀ ਸ਼ੋਭਾ ਯਾਤਰਾ ਅੱਜ
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਦਸਹਿਰਾ ਮਹਾਂਉਤਸਵ ਦੌਰਾਨ ਭਗਵਾਨ ਸ੍ਰੀ ਰਾਮ ਜੀ ਦੇ ਵਿਆਹ ਦੀ ਬਰਾਤ ਦੀ ਸ਼ੋਭਾ ਯਾਤਰਾ ਅੱਜ 15 ਅਕਤੂਬਰ ਨੂੰ ਸ਼ਾਮ 5 ਵਜੇ ਸਨਾਤਨ ਧਰਮ ਸਭਾ ਸੀਨੀਅਰ ਸੈਕੰਡਰੀ ਸਕੂਲ ਗਊਸ਼ਾਲਾ ਬਾਜ਼ਾਰ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਸ਼ਕਤੀ ਮੰਦਰ ਨਵੀਂ ਆਬਾਦੀ ਪਹੁੰਚ ਕੇ ਸਮਾਪਤ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ੍ਰੀ ਰਾਮ ਲੀਲ੍ਹਾ ਕਮੇਟੀ ਦੀ ਅਗਵਾਈ ਵਿਚ ਦੂਜੇ ਧਾਰਮਿਕ ਸੰਗਠਨਾਂ, ਹਨੂਮਾਨ ਪਾਰਟੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾਵੇਗੀ।
ਗੋਪੀ ਚੰਦ ਕਪੂਰ।
15-10-2026