15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਾ ਤਸਕਰਾਂ ਵਰਗੇ ਦੋਸ਼ੀਆਂ ਨੂੰ ਹੋਣ ਸਖ਼ਤ ਸਜ਼ਾਵਾਂ - ਚੀਫ਼ ਨਿਰਮਲ ਸਿੰਘ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਨਸਾ ਤਸਕਰਾਂ, ਹੋਰ ਕ੍ਰਿਮੀਨਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਨਾਲ ਮਿਲਿਆ ਹੋਇਆ ਹੈ। ਪ੍ਰਸ਼ਾਸਨ ਅਤੇ ਸਰਕਾਰ ਵਲੋਂ ਇਨ੍ਹਾਂ ਦੀ ਪੁਸ਼ਤ ਪਨਾਹੀ ਪੂਰੀ ਤਨਦੇਹੀ ਨਾਲ ਕੀਤੀ ਜਾਂਦੀ ਹੈ।

ਅਜੀਤ ਡੈਸਕ 15-10-2026
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਨਸਾ ਤਸਕਰਾਂ, ਹੋਰ ਕ੍ਰਿਮੀਨਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਨਾਲ ਮਿਲਿਆ ਹੋਇਆ ਹੈ। ਪ੍ਰਸ਼ਾਸਨ ਅਤੇ ਸਰਕਾਰ ਵਲੋਂ ਇਨ੍ਹਾਂ ਦੀ ਪੁਸ਼ਤ ਪਨਾਹੀ ਪੂਰੀ ਤਨਦੇਹੀ ਨਾਲ ਕੀਤੀ ਜਾਂਦੀ ਹੈ। ਇਹ ਪ੍ਰਗਟਾਵਾ ਚੀਫ਼ ਨਿਰਮਲ ਸਿੰਘ ਸਰਕਲ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤੀ ਮੁਕੇਰੀਆਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜੇਕਰ ਅਜਿਹਾ ਨਾ ਹੁੰਦਾ ਤਾਂ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਨਾ ਮਾਰਦੇ। ਉਨ੍ਹਾਂ ਕਿਹਾ ‘ਆਪ’ ਸਰਕਾਰ ਨੂੰ ਲੋਕਾਂ ਨੇ ਨਸ਼ੇ ਖ਼ਤਮ ਕਰਨ, ਬੇਅਦਬੀਆਂ ਰੋਕਣ ਅਤੇ ਵਧੀਆ ਕਾਰਗੁਜ਼ਾਰੀ ਦੀ ਆਸ ਨਾਲ ਲੋਕਾਂ ਵੋਟ ਪਾਈਆਂ ਸਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇ ਅਤੇ ਜੋ ਨਜਾਇਜ਼ ਕਤਲ ਹੋ ਰਹੇ ਹਨ, ਨੂੰ ਰੋਕਿਆ ਜਾਵੇ।
ਪਿਛਲੀ ਖ਼ਬਰ 21 ਵੀਂ ਪੰਜਾਬ ਸਟੇਟ ਸੈਕਿੰਡ ਡਵੀਜ਼ਨ ਫੁੱਟਬਾਲ ਲੀਗ ਦੇ ਮੁਕਾਬਲੇ ’ਚ ਮਾਹਿਲਪੁਰ ਨੇ ਗੜ੍ਹਸ਼ੰਕਰ ਨੂੰ 4-2 ਦੇ ਫ਼ਰਕ ਨਾਲ ਹਰਾ... ਅਗਲੀ ਖ਼ਬਰ ਦਲਿਤ ਜਥੇਬੰਦੀਆਂ ਨੇ ਚੱਬੇਵਾਲ ਫੇਰੀ ਦੌਰਾਨ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।