15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ - ਰਜਿੰਦਰ ਸਿੰਘ ਮਾਰਸ਼ਲ

ਟਾਂਡਾ ਉੜਮੁੜ, 14 ਅਕਤੂਬਰ (ਭਗਵਾਨ ਸਿੰਘ ਸੈਣੀ)- ਉੱਘੇ ਸਮਾਜ ਸੇਵਕ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਜਿੰਦਰ ਸਿੰਘ ਮਾਰਸ਼ਲ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਨੌਜਵਾਨ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਅਤੇ ਪੰਜਾਬ ਦੇ ਭਵਿੱਖ ਲਈ ਵੀ ਵੱਡੀ ਚਿੰਤਾ ਦਾ ਵਿਸ਼ਾ ਹਨ।

ਰਜਿੰਦਰ ਸਿੰਘ ਮਾਰਸ਼ਲ। 15-10-2026
ਟਾਂਡਾ ਉੜਮੁੜ, 14 ਅਕਤੂਬਰ (ਭਗਵਾਨ ਸਿੰਘ ਸੈਣੀ)- ਉੱਘੇ ਸਮਾਜ ਸੇਵਕ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਜਿੰਦਰ ਸਿੰਘ ਮਾਰਸ਼ਲ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਨੌਜਵਾਨ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਅਤੇ ਪੰਜਾਬ ਦੇ ਭਵਿੱਖ ਲਈ ਵੀ ਵੱਡੀ ਚਿੰਤਾ ਦਾ ਵਿਸ਼ਾ ਹਨ। ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਸਰਕਾਰਾਂ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਦਾ ਪੂਰੀ ਤਰ੍ਹਾਂ ਖ਼ਾਤਮਾ ਨਾ ਹੋਣਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਪੁਲਿਸ ਪੂਰੀ ਇਮਾਨਦਾਰੀ, ਦ੍ਰਿੜ੍ਹ ਇਰਾਦੇ ਅਤੇ ਨਿਰਪੱਖਤਾ ਨਾਲ ਕੰਮ ਕਰਨ ਤਾਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਸੰਭਵ ਨਹੀਂ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਸਿਰਫ਼ ਛੋਟੇ ਪੱਧਰ ’ਤੇ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਵੱਡੇ ਤਸਕਰਾਂ ਅਤੇ ਉਨ੍ਹਾਂ ਨੂੰ ਸਹਾਰਾ ਦੇਣ ਵਾਲੇ ਕਿਸੇ ਵੀ ਵਿਅਕਤੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕਿਸੇ ਵੀ ਪੱਧਰ ’ਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਜਾਂ ਮਿਲੀਭੁਗਤ ਮਿਲਦੀ ਹੈ ਤਾਂ ਉਸ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਸਿਰਫ਼ ਐਲਾਨਾਂ ਅਤੇ ਦਾਅਵਿਆਂ ਤੋਂ ਅੱਗੇ ਵਧ ਕੇ ਠੋਸ ਕਦਮ ਚੁੱਕਣੇ ਪੈਣਗੇ। ਅੰਤ ਵਿਚ ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਕਿਸੇ ਇੱਕ ਪਾਰਟੀ ਜਾਂ ਸਰਕਾਰ ਦਾ ਨਹੀਂ, ਸਗੋਂ ਸਮੁੱਚੇ ਸਮਾਜ ਦਾ ਫ਼ਰਜ਼ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮੌਤ ਨੇ ‘ਆਪ’ ਸਰਕਾਰ ਦੀ ਖੋਲ੍ਹੀ ਪੋਲ - ਅਰੁਣੇਸ਼ ਸ਼ਾਕਰ ਅਗਲੀ ਖ਼ਬਰ ਜੌਹਲਾਂ ਵਿਖੇ ਦੋ ਦਿਨਾ ਦੁਸਹਿਰਾ ਮੇਲਾ ਤੇ ਕਬੱਡੀ ਟੂਰਨਾਮੈਂਟ 19 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।