17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖੂਨਦਾਨ ਕੈਂਪ ਲਗਾਇਆ

ਭੰਗਾਲਾ, 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਸ ਦੇ ਐਨ. ਐਸ.

ਅਜੀਤ ਡੈਸਕ 17-10-2026
ਭੰਗਾਲਾ, 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਸ ਦੇ ਐਨ. ਐਸ. ਐਸ. ਵਿੰਗ ਵਲੋਂ ਰੈੱਡ ਰਿਬਨ ਕਲੱਬ, ਹੈਲਥ ਐਂਡ ਵੈੱਲਨੈੱਸ ਕਲੱਬ, ਯੂਥ ਪਾਵਰ ਸੁਸਾਇਟੀ ਮੁਕੇਰੀਆਂ ਤੇ ਸਿਵਲ ਹਸਪਤਾਲ ਮੁਕੇਰੀਆਂ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਕਾਲਜ ਵਿਚ ਇਕ ਰੋਜ਼ਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸੰਸਥਾ ਦੇ ਚੇਅਰਮੈਨ ਸੁਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਫਲਤਾ-ਪੂਰਵਕ ਨੇਪਰੇ ਚੜ੍ਹਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਭਾਰੀ ਉਤਸ਼ਾਹ ਦਿਖਾਇਆ। ਕੈਂਪ ਨੂੰ ਸਫਲ ਬਣਾਉਣ ’ਚ ਐੱਨ. ਐੱਸ. ਐੱਸ. ਵਿੰਗ ਦੇ ਸੰਚਾਲਕਾਂ ਸੁਖਜਿੰਦਰ ਸਿੰਘ, ਪਰਵਿੰਦਰ ਸਿੰਘ, ਡਾ. ਕਮਲ ਕਿਸ਼ੋਰ ਤੇ ਸੋਨਾਲੀ ਸੈਣੀ ਨੇ ਅਹਿਮ ਭੂਮਿਕਾ ਨਿਭਾਈ। ਕੈਂਪ ਦੌਰਾਨ ਪਹੁੰਚੇ ਚੇਅਰਮੈਨ ਸੁਰਜੀਤ ਸਿੰਘ ਨੇ ਖੂਨਦਾਨ ਕਰਨ ਵਾਲੇ ਵਿਦਿਆਥੀਆਂ ਤੇ ਸਟਾਫ਼ ਮੈਂਬਰਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਅਤੇ ਮਹਾਨ ਦਾਨ ਹੈ, ਕਿਉਂਕਿ ਸਾਡੇ ਦੁਆਰਾ ਦਾਨ ਕੀਤਾ ਖੂਨ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾ ਸਕਦਾ ਹੈ। ਉਨ੍ਹਾਂ ਇਸ ਪਰਉਪਕਾਰੀ ਕਾਰਜ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ। ਇਸ ਸ਼ਲਾਘਾਯੋਗ ਉਪਰਾਲੇ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਸਮੁੱਚੀ ਟੀਮ ਅਤੇ ਖੂਨਦਾਨ ਕਰਨ ਵਾਲੇ ਵਿਦਿਆਥੀਆਂ ਅਤੇ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਪਬਲਿਕ ਖ਼ਾਲਸਾ ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ ’ਚ ਵਿਸ਼ਵ ਖ਼ੁਰਾਕ ਦਿਵਸ ਮਨਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਇੰਦਰਜੀਤ ਕੌਰ ਨੇ 3 ਸੋਨੇ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।