17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

2027 ਦੀਆਂ ਚੋਣਾਂ ਜਿੱਤਣ ਲਈ ਹੁਣ ਤੋਂ ਹੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਅਰੋੜਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਸਤਿਆਲ ਤੇ ਮਾਂਝੀ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਉਨ੍ਹਾਂ ਵਰਕਰਾਂ ‘ਚ ਜੋਸ਼ ਭਰਦਿਆਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਸਰਗਰਮੀ ਨਾਲ ਜੁਟਣ ਦਾ ਸੱਦਾ ਦਿੱਤਾ।

ਪਿੰਡ ਸਤਿਆਲ ਤੇ ਮਾਂਝੀ ’ਚ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਮੀਟਿੰਗਾਂ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਸਤਿਆਲ ਤੇ ਮਾਂਝੀ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਉਨ੍ਹਾਂ ਵਰਕਰਾਂ ‘ਚ ਜੋਸ਼ ਭਰਦਿਆਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਸਰਗਰਮੀ ਨਾਲ ਜੁਟਣ ਦਾ ਸੱਦਾ ਦਿੱਤਾ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ਵਿਚ ਹੈ ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਵਿਚ ਹਰੇਕ ਵਰਕਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਾਰੇ ਵਰਕਰਾਂ ਨੂੰ ਆਪਸੀ ਤਾਲਮੇਲ ਤੇ ਇਕਜੁੱਟਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪਿੰਡ-ਪਿੰਡ ਵਿਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨਾ, ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਹੋਰ ਗਤੀ ਦੇਣਾ ਹੈ। ਮੀਟਿੰਗਾਂ ਦੌਰਾਨ ਵਰਕਰਾਂ ਨੇ ਬੂਥ ਪੱਧਰ ‘ਤੇ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਪਿੰਡ ਸਤਿਆਲ ਦੇ ਸਰਪੰਚ ਤੀਰਥ ਰਾਮ, ਸਾਬਕਾ ਸਰਪੰਚ ਤੇ ਨੰਬਰਦਾਰ ਯਸ਼ਪਾਲ ਸਿੰਘ, ਪੰਚ ਰੋਸ਼ਨ ਲਾਲ, ਪਿਆਰਾ ਰਾਮ, ਜੈ ਰਾਮ, ਦੇਬੋ, ਬਿੰਦਰ, ਰਣਜੀਤ ਲਾਲ, ਮਾਂਝੀ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਪੰਚ ਰਾਜਨ, ਨੰਬਰਦਾਰ ਗੁਰਿੰਦਰ ਪਾਲ, ਪੰਚ ਸੋਮ ਨਾਥ, ਨਾਨਕ ਚੰਦ, ਸਰਵਜੀਤ ਸੱਬੀ, ਮਹਿੰਦਰ ਪਾਲ, ਸਾਬਕਾ ਪੰਚ ਪ੍ਰਸ਼ੋਤਮ ਲਾਲ, ਯੋਗੇਸ਼ ਕੁਮਾਰ, ਗੌਰਵ ਬਾਂਗਰ, ਸੌਰਵ ਬਾਂਗਰ, ਮਨਜੀਤ ਕੌਰ, ਬੇਅੰਤ ਕੌਰ, ਪੰਚ ਸਿੰਮੀ, ਸਰਪੰਚ ਕੁਲਦੀਪ ਅਰੋੜਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਕੈਪ. ਕਰਮ ਚੰਦ ਅਤੇ ਸਾਬਕਾ ਸਰਪੰਚ ਬਲਵਿੰਦਰ ਭੱਟੀ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੋਲੀਆ-ਧਨੋਆ ਸੜਕ ਦੇ ਰਹਿੰਦੇ ਹਿੱਸੇ ਨੂੰ ਮੁਕੰਮਲ ਕਰਨ ਦੀ ਮੰਗ-ਇੰਜ. ਧਨੋਆ ਅਗਲੀ ਖ਼ਬਰ ਸੰਦੀਪ ਸਿੰਘ ਸੀਕਰੀ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।