17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਸ. ਪੀ. ਐਨ. ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਕਾਲਜ ਮੁਕਾਬਲਿਆਂ ’ਚ ਜਿੱਤੇ ਤਗਮੇ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਐਸ. ਪੀ.

ਅਜੀਤ ਡੈਸਕ 17-10-2026
ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਐਸ. ਪੀ. ਐਨ. ਕਾਲਜ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਿਤ ਅੰਤਰ-ਕਾਲਜ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਤੇ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਆਪਣੀ ਖੇਡ-ਪ੍ਰਤਿਭਾ ਦਾ ਲੋਹਾ ਮਨਵਾਇਆ। 14 ਤੇ 15 ਅਕਤੂਬਰ 2026 ਨੂੰ ਪੰਜਾਬ ਯੂਨੀਵਰਸਿਟੀ ਕੈਂਪਸ, ਚੰਡੀਗੜ੍ਹ ਵਿਖੇ ਕਰਵਾਏ ਅੰਤਰ-ਕਾਲਜ ਮੁੱਕੇਬਾਜ਼ੀ ਮੁਕਾਬਲੇ ਵਿਚ ਬੀ. ਏ. ਪਹਿਲੇ ਸਮੈਸਟਰ ਦੇ ਵਿਦਿਆਰਥੀ ਹਰਸ਼ ਨੇ ਪੁਰਸ਼ਾਂ ਦੇ 65 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਇਸ ਤੋਂ ਪਹਿਲਾਂ, 7 ਤੇ 8 ਅਕਤੂਬਰ, 2026 ਨੂੰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਕਰਵਾਈ ਅੰਤਰ-ਕਾਲਜ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਬੀ. ਐੱਸ. ਸੀ. ਏ. ਆਈ. ਪਹਿਲੇ ਸਮੈਸਟਰ ਦੇ ਵਿਦਿਆਰਥੀ ਸੌਰਵ ਚਿੱਬ ਨੇ ਪੁਰਸ਼ਾਂ ਦੇ 89 ਕਿੱਲੋਗ੍ਰਾਮ ਤੋਂ ਵੱਧ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਚੰਦਰ ਸ਼ੇਖਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਪ੍ਰਬੰਧਕੀ ਕਮੇਟੀ ਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਤਿਆਰੀ ਤੇ ਖੇਡ-ਪ੍ਰਤਿਭਾ ਨੂੰ ਨਿਖਾਰਨ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਬਿਕਰਮਜੀਤ ਸਿੰਘ ਦੇ ਵਿਸ਼ੇਸ਼ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਵਲੋਂ ਮਿਲ ਰਹੇ ਸਹਿਯੋਗ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰ ਰਹੇ ਹਨ।
ਪਿਛਲੀ ਖ਼ਬਰ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਸਾਨੂੰ ਇਨ੍ਹਾਂ ’ਤੇ ਮਾਣ-ਸਰਬਜੋਤ ਸਾਬੀ ਅਗਲੀ ਖ਼ਬਰ ਝੋਣੋਵਾਲ ਦਾ 2 ਰੋਜ਼ਾ ਛਿੰਝ ਮੇਲਾ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।