ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਸਾਨੂੰ ਇਨ੍ਹਾਂ ’ਤੇ ਮਾਣ-ਸਰਬਜੋਤ ਸਾਬੀ
ਨੰਗਲ ਬਿਹਾਲਾਂ, 16 ਅਕਤੂਬਰ (ਵਿਨੋਦ ਮਹਾਜਨ)-ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਸਾਨੂੰ ਇਨ੍ਹਾਂ ’ਤੇ ਮਾਣ ਹੈ, ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਤਰੱਕੀ ਨਹੀਂ ਕਰ ਸਕਦੀਆਂ। ਉਕਤ ਗੱਲਾਂ ਦਾ ਪ੍ਰਗਟਾਵਾ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਨੰਗਲ ਬਿਹਾਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਜਸ਼ਨ ਏ ਇਨਕਲਾਬ ਸਮਾਗਮ ਦੌਰਾਨ ਕੀਤਾ।
ਨੰਗਲ ਬਿਹਾਲਾਂ, 16 ਅਕਤੂਬਰ (ਵਿਨੋਦ ਮਹਾਜਨ)-ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਸਾਨੂੰ ਇਨ੍ਹਾਂ ’ਤੇ ਮਾਣ ਹੈ, ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਤਰੱਕੀ ਨਹੀਂ ਕਰ ਸਕਦੀਆਂ। ਉਕਤ ਗੱਲਾਂ ਦਾ ਪ੍ਰਗਟਾਵਾ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਨੰਗਲ ਬਿਹਾਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਜਸ਼ਨ ਏ ਇਨਕਲਾਬ ਸਮਾਗਮ ਦੌਰਾਨ ਕੀਤਾ। ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਨੰਗਲ ਬਿਹਾਲਾਂ, ਮਹਾਰਾਣਾ ਪ੍ਰਤਾਪ ਵਿਕਾਸ ਮੰਚ, ਡਾਕਟਰ ਬੀ. ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੰਗਲ ਬਿਹਾਲਾਂ ਦੇ ਸਾਂਝੇ ਸਹਿਯੋਗ ਨਾਲ ਆਦਰਸ਼ ਮੁਹੱਲਾ ਦੇ ਕਿਡਜ਼ ਪਾਰਕ ਵਿਖੇ ਸਥਿਤ ਸ਼ਹੀਦੀ ਸਮਾਰਕ ਤੇ ਕਰਵਾਏ ਗਏ ਜਸ਼ਨ ਏ ਇਨਕਲਾਬ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਦੇ ਚੇਅਰਮੈਨ ਡਾ. ਰਜੇਸ਼ ਡੋਗਰਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਸਮਾਗਮ ’ਚ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਬਜੋਤ ਸਿੰਘ ਸਾਬੀ ਵਲੋਂ ਸ਼ਹੀਦ ਭਗਤ ਦੀ ਮੂਰਤੀ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਕੱਢੀ ਗਈ ਇਨਕਲਾਬ ਰੈਲੀ ਦੌਰਾਨ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਹਾਜ਼ਰ ਹਰ ਵਿਅਕਤੀ ਦਾ ਦਿਲ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਹੋ ਗਿਆ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਰਬਜੋਤ ਸਿੰਘ ਸਾਬੀ ਤੇ ਉਨ੍ਹਾਂ ਨਾਲ ਆਏ ਪਤਵੰਤੇ ਸੱਜਣਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।