19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖ਼ਾਲਸਾ ਕਾਲਜ ਦਾ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ. ਏ.

ਅਜੀਤ ਡੈਸਕ 18-10-2026
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ. ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਵਿਦਿਆਰਥਣ ਜਸਪ੍ਰੀਤ ਕੌਰ ਨੇ 7.75 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਲਾਸ ’ਚੋਂ ਪਹਿਲਾ, ਭਾਰਤੀ ਦੇਵੀ ਨੇ 7.63 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਕਿਰਨਜੀਤ ਕੌਰ ਨੇ 7.38 ਸੀ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਵਲੋਂ ਕੀਤੀ ਯੋਗ ਅਗਵਾਈ ਦਾ ਸਿੱਟਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਲਈ ਲਗਾਤਾਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਯੂਨੀਵਰਸਿਟੀ ’ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।