18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਿਆਂ ਜਿਹੀਆਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼-ਵਿਧਾਇਕ ਜਸਵੀਰ ਰਾਜਾ

ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਨੇ ਨਸ਼ਿਆਂ ਖ਼ਿਲਾਫ਼ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਡੀ. ਐੱਸ.

ਅਜੀਤ ਡੈਸਕ 18-10-2026
ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਨੇ ਨਸ਼ਿਆਂ ਖ਼ਿਲਾਫ਼ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਤੇ ਹੋਰ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਸ਼ਹਿਰ ਦੇ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ ਨਸ਼ਿਆਂ ਜਿਹੀਆਂ ਬੁਰਾਈਆਂ ਤੇ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨਾ ਸਾਡੇ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਜਦੋਂ ਸਮਾਜ ਦਾ ਹਰ ਵਰਗ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਯਤਨ ਕਰਨ, ਤਾਂ ਇਕ ਸਿਹਤਮੰਦ ਤੇ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਵਿਧਾਇਕ ਰਾਜਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਤੇ ਮਿਲਵਰਤਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਦੇ ਕੋਹੜ ਨੂੰ ਦੂਰ ਕਰਨ ਲਈ ਸਾਡਾ ਸਾਥ ਦਿਓ। ਇਸ ਮੌਕੇ ‘ਆਪ’ ਆਗੂ ਕੇਸ਼ਵ ਸਿੰਘ, ਰਾਜਨ ਸੋਧੀ, ਕੌਂਸਲਰ ਨਰਿੰਦਰ ਕੌਰ, ਸਰੋਜ ਬਾਲਾ, ਮੁਲਕ ਖੋਸਲਾ, ਪਰਮਿੰਦਰ ਕੌਰ, ਗੁਰਮੀਤ ਬਿੱਟੂ, ਬਲਜੀਤ ਸੈਣੀ, ਲਖਵਿੰਦਰ ਸਿੰਘ ਮੁਲਤਾਨੀ, ਅਨਿਲ ਗੋਰਾ ਸੇਠ ਰਾਮ ਸੇਠੀ, ਹਰਮੀਤ ਵੜੈਚ ਆਦਿ ਤੋਂ ਇਲਾਵਾ ਹੋਰ ਵੀ ‘ਆਪ’ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੁੱਖ ਸਾਗਰ ਮਿਰਜ਼ਾਪੁਰ ਜੰਡੇ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਟੱਡੀ ਵੀਜ਼ਾ ਮਾਹਿਰ ਅਵਤਾਰ ਸਿੰਘ ਅਰੋੜਾ ਕੱਲ੍ਹ ਤੋਂ ਵਿਦਿਆਰਥੀਆਂ ਨੂੰ ਮਿਲਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।