19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਤੇ ਖ਼ੂਨ ਦਾਨ ਕੈਂਪ

ਦਸੂਹਾ, 18 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ। ਕੈਂਪ ਵਿਚ ਕੈਪੀਟਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ।

ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ। ਕੈਂਪ ਵਿਚ ਕੈਪੀਟਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ। ਇਸ ਮੌਕੇ ਈ. ਸੀ. ਜੀ. ਤੇ ਬਲੱਡ ਸ਼ੂਗਰ ਦੇ ਮੁਫ਼ਤ ਟੈੱਸਟ ਕੀਤੇ ਗਏ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਭੁਪਿੰਦਰ ਸਿੰਘ ਨੀਲੂ ਨੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸੁਸਾਇਟੀ ਵਲੋਂ ਲਗਾਏ ਗਏ ਮੈਡੀਕਲ ਤੇ ਖ਼ੂਨਦਾਨ ਕੈਂਪ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਨਮਜੀਤ ਸਿੰਘ ਘੁੰਮਣ, ਜਸਵਿੰਦਰ ਸਿੰਘ ਮਣਕੂ, ਹਰਕਿਰਨ ਕੌਰ ਰਿੱਕੀ, ਆਕਾਸ਼ਦੀਪ ਸਿੰਘ ਬੋਬੀ, ਹਰਪਾਲ ਸਿੰਘ ਬਿੱਟਾ, ਅਵਤਾਰ ਸਿੰਘ ਬੋਦਲ, ਰਜਿੰਦਰ ਸਿੰਘ ਬੋਦਲ, ਰਿੱਕੀ ਬੋਦਲ, ਸੰਗਮ ਬੇਰਸ਼ਾ, ਡਾਕਟਰ ਸੱਜਣ ਸਿੰਘ ਘੋਗਰਾ, ਬਲਵਿੰਦਰ ਸਿੰਘ ਬੋਦਲ, ਐਡਵੋਕੇਟ ਰਮਨਪ੍ਰੀਤ ਸਿੰਘ ਰਿਐਤ, ਡਿੰਪੀ ਬੋਦਲ, ਜਸਵੰਤ ਸਿੰਘ ਘੋਗਰਾ, ਸੁਖਪ੍ਰੀਤ ਸਿੰਘ ਮਣਕੂ, ਰਜਿੰਦਰ ਸਿੰਘ, ਬਲਵਿੰਦਰ ਕੌਰ ਲਗਾਣਾ, ਜਸਪਾਲ ਸਿੰਘ ਮਸੀਤੀ, ਰਜਿੰਦਰ ਸਿੰਘ, ਪਰਮਜੀਤ ਸਿੰਘ ਚੱਕ ਰੂਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ’ਚ ਵਰਲਡ ਹੈਂਡ ਵਾਸ਼ਿੰਗ ਡੇ ਮਨਾਇਆ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ (ਬ) ਦਾ ਬੀ. ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਬੰਟੀ ਚੱਗਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।