19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਇਕੋਤਰੀ ਸਮਾਗਮ ਦੌਰਾਨ ਟਾਂਡਾ ਅੰਮ੍ਰਿਤਮਈ ਰੰਗ ਵਿਚ ਰੰਗਿਆ

ਟਾਂਡਾ ਉੜਮੁੜ, 18 ਅਕਤੂਬਰ (ਦੀਪਕ ਬਹਿਲ)-ਗੁਰਬਾਣੀ ਸ਼ਬਦ ਵਿਚਾਰ ਦੇ ਪ੍ਰਵਾਹ ਨਾਲ ਚੱਲ ਰਹੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੌਰਾਨ ਜਿਥੇ ਸੰਤਾਂ-ਮਹਾਂਪੁਰਸ਼ਾਂ ਵਲੋਂ ਕੀਤੀ ਜਾ ਰਹੀ ਅੰਮ੍ਰਿਤਮਈ ਵਰਖਾ ਦਾ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਲਾਹਾ ਖੱਟ ਰਹੀਆਂ ਹਨ। ਉਥੇ ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਵਲੋਂ ਸਮੁੱਚੇ ਸਿੱਖ ਜਗਤ ਨੂੰ ਗੁਰੂ ਦੀ ਸਿੱਖਿਆ ਲੈ ਕੇ ਸਿਮਰਨ ਦੀ ਬੇੜੀ ਵਿਚ ਸਵਾਰ ਹੋ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 19-10-2026
ਟਾਂਡਾ ਉੜਮੁੜ, 18 ਅਕਤੂਬਰ (ਦੀਪਕ ਬਹਿਲ)-ਗੁਰਬਾਣੀ ਸ਼ਬਦ ਵਿਚਾਰ ਦੇ ਪ੍ਰਵਾਹ ਨਾਲ ਚੱਲ ਰਹੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੌਰਾਨ ਜਿਥੇ ਸੰਤਾਂ-ਮਹਾਂਪੁਰਸ਼ਾਂ ਵਲੋਂ ਕੀਤੀ ਜਾ ਰਹੀ ਅੰਮ੍ਰਿਤਮਈ ਵਰਖਾ ਦਾ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਲਾਹਾ ਖੱਟ ਰਹੀਆਂ ਹਨ। ਉਥੇ ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਵਲੋਂ ਸਮੁੱਚੇ ਸਿੱਖ ਜਗਤ ਨੂੰ ਗੁਰੂ ਦੀ ਸਿੱਖਿਆ ਲੈ ਕੇ ਸਿਮਰਨ ਦੀ ਬੇੜੀ ਵਿਚ ਸਵਾਰ ਹੋ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਵਲੋਂ ਟਾਂਡਾ ਵਿਖੇ ਚਲਾਈ ਗਈ 101 ਸ੍ਰੀ ਅਖੰਡ ਪਾਠ ਸਾਹਿਬ ਦੀ ਇਕੋਤਰੀ ਲੜੀ ਦੀ ਪ੍ਰੰਪਰਾ ਨੂੰ ਅੱਗੇ ਤੋਰਦਿਆਂ ਸੰਤ ਗੁਰਦਿਆਲ ਸਿੰਘ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਜਿਥੇ 6ਵੀਂ ਲੜੀ ਦੇ ਭੋਗ ਪਾਏ ਗਏ ਉੱਥੇ ਇਸ ਮੌਕੇ ਸਜਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਭਾਈ ਜਸਵੰਤ ਸਿੰਘ ਪਰਵਾਨਾ ਨੇ ਸੰਗਤਾਂ ਦੇ ਸਨਮੁਖ ਹੁੰਦਿਆਂ ਜਿਥੇ ਗੁਰਸ਼ਬਦ ਵਿਚਾਰ ਨਾਲ ਸਾਂਝ ਪਾਈ ਉਥੇ ਉਨ੍ਹਾਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੰਤ ਬਾਬਾ ਗੁਰਦਿਆਲ ਸਿੰਘ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਸਮਾਗਮਾਂ ਨੂੰ ਗੁਰਮਤਿ ਦੇ ਪ੍ਰਚਾਰ ਦਾ ਕੇਂਦਰ ਦੱਸਿਆ। ਇਸ ਮੌਕੇ ਸੰਤ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲਿਆਂ ਤੇ ਸੰਤ ਬਾਬਾ ਜੋਗਾ ਸਿੰਘ ਨੇ ਇਸ ਸਮਾਗਮ ਮੌਕੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਉਪਦੇਸ਼ਾਂ ਨਾਲ ਜੋੜਿਆ। ਇਸ ਮੌਕੇ ਸੰਤ ਗੁਰਦਿਆਲ ਸਿੰਘ ਨੇ ਇਕੋਤਰੀ ਗੁਰਮਤਿ ਦੀਵਾਨ ਦੌਰਾਨ ਪੁੱਜੇ ਉਪਰੋਕਤ ਸੰਤਾਂ ਮਹਾਂਪੁਰਖਾਂ ਤੋਂ ਇਲਾਵਾ ਬਾਬਾ ਹਰਜਿੰਦਰ ਸਿੰਘ ਬਰਾੜ, ਭਾਈ ਹਰਮੇਲ ਪ੍ਰਕਾਸ਼ ਸਿੰਘ, ਭਾਈ ਹੀਰਾ ਸਿੰਘ ਤੋਂ ਇਲਾਵਾ ਹੋਰ ਕਈ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਵੀ ਕੀਤਾ।ਵਰਨਣਯੋਗ ਹੈ ਕਿ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਸੰਪੂਰਨਤਾ ਭੋਗ 26 ਅਕਤੂਬਰ ਨੂੰ ਪਾਏ ਜਾਣਗੇ, ਜਦਕਿ ਇਕੋਤਰੀ ਦੇ ਮੁੱਖ ਆਕਰਸ਼ਣ ਵਜੋਂ ਜਾਣੇ ਜਾਂਦੇ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ 25 ਅਕਤੂਬਰ ਨੂੰ ਸਜਾਏ ਜਾਣਗੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ‘ਵਿੱਤੀ ਸਾਖ਼ਰਤਾ ਤੇ ਸਾਈਬਰ ਸੁਰੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਅਕਾਲੀ ਦਲ ’ਚ ਸ਼ਾਮਿਲ ਹੋਏ ਆਗੂਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।