19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆਮ ਆਦਮੀ ਕਲੀਨਿਕ ਪੁਰਹੀਰਾਂ ਤੇ ਨਸਰਾਲਾ ਵਿਖੇ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ ਲਗਾਏ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਸਮੇਂ ਸਿਰ ਪਹਿਚਾਣ ਕਰਨ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਕੈਂਸਰ ਸਕ੍ਰੀਨਿੰਗ ਬੱਸ ਰਾਹੀਂ ਆਮ ਲੋਕਾਂ ਨੂੰ ਮੁਫ਼ਤ ਜਾਂਚ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਸਮੇਂ ਸਿਰ ਪਹਿਚਾਣ ਕਰਨ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਕੈਂਸਰ ਸਕ੍ਰੀਨਿੰਗ ਬੱਸ ਰਾਹੀਂ ਆਮ ਲੋਕਾਂ ਨੂੰ ਮੁਫ਼ਤ ਜਾਂਚ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਆਮ ਆਦਮੀ ਕਲੀਨਿਕ ਪੁਰਹੀਰਾਂ ਤੇ ਆਮ ਆਦਮੀ ਕਲੀਨਿਕ ਨਸਰਾਲਾ ਵਿਖੇ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਲਿਵਾਸਾ ਹਸਪਤਾਲ ਦੀ ਵਿਸ਼ੇਸ਼ ਸਕ੍ਰੀਨਿੰਗ ਬੱਸ ਰਾਹੀਂ ਲੋਕਾਂ ਨੂੰ ਕੈਂਸਰ ਦੀ ਮੁੱਢਲੀ ਜਾਂਚ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਡਾਕਟਰੀ ਸਲਾਹ ਅਨੁਸਾਰ ਲੋੜੀਂਦੀ ਜਾਂਚ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਨ੍ਹਾਂ ਕੈਂਪਾਂ ਵਿਚ ਪ੍ਰੋਸਟੇਟ ਕੈਂਸਰ ਦੀ ਜਾਂਚ ਵਿਚ ਸਹਾਇਤਾ ਲਈ ਪੀ. ਐੱਸ. ਏ. ਟੈੱਸਟ, ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਪੈਪ ਸਮੀਅਰ ਟੈੱਸਟ ਤੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਦੀ ਮੁਫ਼ਤ ਸਹੂਲਤ ਉਪਲਬਧ ਕਰਵਾਈ ਗਈ। ਇਨ੍ਹਾਂ ਜਾਂਚਾਂ ਦਾ ਮੁੱਖ ਮਕਸਦ ਸੰਭਾਵਿਤ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਕੇ ਲੋੜ ਅਨੁਸਾਰ ਅਗਲੀ ਡਾਕਟਰੀ ਜਾਂਚ ਤੇ ਇਲਾਜ ਦੀ ਪ੍ਰਕਿਰਿਆ ਸ਼ੁਰੂ ਕਰਨ ਵਿਚ ਸਹਾਇਤਾ ਕਰਨਾ ਹੈ। ਇਹ ਕੈਂਪ ਲਗਾਉਣ ’ਚ ਡਾ. ਸ਼ਾਲਿਨੀ ਤੇ ਡਾ. ਪ੍ਰਤਿਭਾ ਤੂਰ ਨੇ ਅਹਿਮ ਭੂਮਿਕਾ ਨਿਭਾਈ। ਡਾ. ਸੀਮਾ ਗਰਗ, ਜ਼ਿਲ੍ਹਾ ਟੀਕਾਕਰਨ ਅਫ਼ਸਰ ਤੇ ਆਮ ਆਦਮੀ ਕਲੀਨਿਕਾਂ ਦੀ ਨੋਡਲ ਅਫ਼ਸਰ, ਦੀ ਅਗਵਾਈ ਹੇਠ ਸੰਬੰਧਿਤ ਟੀਮਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਕੈਂਪਾਂ ਦੇ ਆਯੋਜਨ ਵਿਚ ਸਹਿਯੋਗ ਦਿੱਤਾ ਗਿਆ। ਸਿਹਤ ਵਿਭਾਗ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਯੂ. ਪੀ. ਐੱਚ. ਸੀ. ਪੁਰਹੀਰਾਂ ਤੇ ਆਮ ਆਦਮੀ ਕਲੀਨਿਕ ਨਸਰਾਲਾ ਵਿਖੇ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਟੀਕਾਕਰਨ ਦੀ ਸਹੂਲਤ ਵੀ ਉਪਲਬਧ ਹੈ। ਇਹ ਟੀਕਾ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਬਿਲਕੁਲ ਮੁਫ਼ਤ ਲਗਾਇਆ ਜਾਂਦਾ ਹੈ, ਜਿਨ੍ਹਾਂ ਨੇ ਅਜੇ 15 ਸਾਲ ਦੀ ਉਮਰ ਪੂਰੀ ਨਹੀਂ ਕੀਤੀ ਹੈ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਚੱਕ ਫਾਲਾ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ‘ਵਿੱਤੀ ਸਾਖ਼ਰਤਾ ਤੇ ਸਾਈਬਰ ਸੁਰੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।