19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ

ਦਸੂਹਾ, 18 ਅਕਤੂਬਰ (ਭੁੱਲਰ)-ਗੁਰੂ ਰਵਿਦਾਸ ਜੀ ਦੇਸ਼ 650 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਸੰਤ ਰਾਮ ਗਿਰ, ਸੰਤ ਨਰੇਸ਼ ਗਿਰ, ਸੰਤ ਸੋਢੀਸ਼ਾਹ, ਸੰਤ ਸਰਬਜੀਤ ਗਿਰ, ਸੰਤ ਗੁਰਮੇਲ ਦਾਸ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਗੁਰੂ ਰਵਿਦਾਸ ਜੀ ਦੇਸ਼ 650 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਸੰਤ ਰਾਮ ਗਿਰ, ਸੰਤ ਨਰੇਸ਼ ਗਿਰ, ਸੰਤ ਸੋਢੀਸ਼ਾਹ, ਸੰਤ ਸਰਬਜੀਤ ਗਿਰ, ਸੰਤ ਗੁਰਮੇਲ ਦਾਸ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਉਡਰੇ ਵਾਲੇ (ਚੇਅਰਮੈਨ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਰਜਿ ਦਸੂਹਾ) ਨੇ ਦੱਸਿਆ ਕਿ ਇਲਾਕੇ ਦੇ ਸਮੂਹ ਸੰਤ ਸਮਾਜ ਦੀ ਸਰਪ੍ਰਸਤੀ ਹੇਠ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ 12, 13, 14 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ’ਚ ਇਕ ਵਿਸ਼ੇਸ਼ ਮੀਟਿੰਗ 15 ਨਵੰਬਰ ਨੂੰ ਸਥਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਸੱਚਖੰਡ ਕ੍ਰਿਸ਼ਨਾ ਕਾਲੋਨੀ ਵਿਖੇ ਰੱਖੀ ਗਈ ਹੈ, ਜਿਸ ’ਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਸਮੂਹ ਧਾਰਮਿਕ ਸਿੱਖ ਜਥੇਬੰਦੀਆਂ, ਸ੍ਰੀ ਗੁਰੂ ਰਵਿਦਾਸ ਸਭਾਵਾਂ ਤੋਂ ਇਲਾਵਾ ਸਾਰੇ ਭਾਈਚਾਰਿਆ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਸੰਤ ਬਾਬਾ ਜਸਪਾਲ ਸਿੰਘ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ, ਸ੍ਰੀ ਗੁਰੂ ਰਵਿਦਾਸ ਸਭਾਵਾਂ, ਸਾਰੇ ਭਾਈਚਾਰਿਆਂ ਨੂੰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਹੈ। ਮੀਟਿੰਗ ਵਿਚ ਸਭ ਸੰਗਤਾਂ ਬੁੱਧੀਜੀਵੀਆਂ ਦੇ ਵਿਚਾਰ ਸੁਝਾਅ ਲਏ ਜਾਣਗੇ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਵਿਖੇ ਵਿਸ਼ਵ ਖ਼ੁਰਾਕ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।