20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸਚਾਈ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ-ਔਲਖ

ਟਾਂਡਾ ਉੜਮੁੜ, 19 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਰਾਮਾ ਡਰਾਮਾਟਰਿਕ ਕਲੱਬ ਉੜਮੁੜ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਅਜੀਤ ਡੈਸਕ 20-10-2026
ਟਾਂਡਾ ਉੜਮੁੜ, 19 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਰਾਮਾ ਡਰਾਮਾਟਰਿਕ ਕਲੱਬ ਉੜਮੁੜ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਸਾਨੂੰ ਸੱਚਾਈ, ਮਰਿਆਦਾ, ਸੇਵਾ, ਤਿਆਗ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ ਤੇ ਸਦਭਾਵਨਾ ਬਣਾਈ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਰਾਮ-ਲੀਲ੍ਹਾ ਵਰਗੇ ਸਮਾਗਮ ਲੋਕਾਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਅਜਿਹੇ ਆਯੋਜਨਾਂ ਰਾਹੀਂ ਬੱਚਿਆਂ ਤੇ ਨੌਜਵਾਨਾਂ ਨੂੰ ਸਾਡੇ ਮਹਾਨ ਇਤਿਹਾਸ ਤੇ ਧਾਰਮਿਕ ਪਰੰਪਰਾਵਾਂ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਨੇ ਸ੍ਰੀ ਰਾਮਾ ਡਰਾਮੈਟਿਕ ਕਲੱਬ ਦੇ ਸਮੂਹ ਮੈਂਬਰਾਂ ਤੇ ਪ੍ਰਬੰਧਕਾਂ ਨੂੰ ਰਾਮ-ਲੀਲ੍ਹਾ ਦਾ ਸਫਲ ਆਯੋਜਨ ਕਰਨ ਲਈ ਵਧਾਈ ਦਿੱਤੀ ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਦੁਸਹਿਰੇ ਤੇ ਦੁਰਗਾ ਪੂਜਾ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ-ਡਾ. ਅਮੋਲਕ ਸਿੰਘ ਮਰਵਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।