21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਮਾਜ ਸੇਵੀ ਹਰਦੇਵ ਸਿੰਘ ਕਾਹਮਾ ਵਲੋਂ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਨੂੰ 2 ਲੱਖ ਦੀ ਦਾਨ ਰਾਸ਼ੀ ਭੇਟ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਪੀ. ਐੱਮ.

ਅਜੀਤ ਡੈਸਕ 21-10-2026
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿਖੇ ਸਕੂਲ ਦੇ ਵਿਕਾਸ ਕਾਰਜਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਮਾਜ ਸੇਵੀ ਸ. ਹਰਦੇਵ ਸਿੰਘ ਕਾਹਮਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਟੀਸਟਾ ਐਗਰੋ ਇੰਡਸਟਰੀਜ਼ ਲਿਮਟਿਡ ਕਲਕੱਤਾ ਵਲੋਂ ਸਕੂਲ ਨੂੰ 2 ਲੱਖ ਰੁਪਏ ਦੀ ਦਾਨ ਰਾਸ਼ੀ ਦਾ ਚੈੱਕ ਭੇਟ ਕੀਤਾ। ਪੇਂਡੂ ਖੇਤਰ ਦੀਆਂ ਵਿਦਿਆਰਥਣਾਂ ਦੀ ਪੜ੍ਹਾਈ ਅਤੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ. ਹਰਦੇਵ ਸਿੰਘ ਕਾਹਮਾ ਵਲੋਂ ਦਿੱਤੀ ਗਈ ਦਾਨ ਰਾਸ਼ੀ ਬਾਰੇ ਸਕੂਲ ਦੇ ਹੈੱਡਮਾਸਟਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ, ਉਨ੍ਹਾਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਸਹੂਲਤਾਂ ਵਿਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਹਰਦੇਵ ਸਿੰਘ ਕਾਹਮਾ ਵਲੋਂ ਦਿੱਤੀ ਗਈ ਇਹ ਸਹਾਇਤਾ ਰਾਸ਼ੀ ਸਕੂਲ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਵੇਗੀ। ਇਸ ਦੌਰਾਨ ਸ. ਹਰਦੇਵ ਸਿੰਘ ਕਾਹਮਾ ਨੇ ਸਕੂਲ ਦਾ ਦੌਰਾ ਕੀਤਾ ਅਤੇ ਸਕੂਲ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਦੇ ਸਾਇੰਸ, ਕੰਪਿਊਟਰ, ਬਿਊਟੀ ਐਂਡ ਵੈਲਨੈੱਸ ਤੇ ਟੈਲੀਕਾਮ ਵਿਸ਼ਿਆਂ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਨਿਰੀਖਣ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸ. ਹਰਦੇਵ ਸਿੰਘ ਕਾਹਮਾ ਨੇ ਆਪਣੇ ‘ਮੇਰਾ ਪੰਜਾਬ, ਮੇਰੀ ਪੰਜਾਬੀ, ਮੇਰੇ ਪੰਜਾਬੀ’ ਪ੍ਰਾਜੈਕਟ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖਿਆ, ਮਿਹਨਤ ਅਤੇ ਪੰਜਾਬੀ ਵਿਰਸੇ ਨਾਲ ਜੋੜਨ, ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਾ ਹੈ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਮਨੋਰੰਜਕ ਮੇਲੇ ਦਾ ਆਯੋਜਨ ਅਗਲੀ ਖ਼ਬਰ ਭਾਰਤ ਇਕ ਮਜ਼ਬੂਤ ਲੋਕਤੰਤਰੀ ਦੇਸ਼-ਅਜੈ ਕੌਸ਼ਲ ਸੇਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।